11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਟਿਆਲਾ ਪੁਲਿਸ ਵਲੋਂ 19 ਹਾਟ-ਸਪਾਟਸ ’ਤੇ ਕਾਸੋ ਆਪ੍ਰੇਸ਼ਨ ਚਲਾਇਆ, 31 ਮੁਲਜ਼ਮ ਗ੍ਰਿਫ਼ਤਾਰ

ਪਟਿਆਲਾ, 10 ਅਕਤੂਬਰ (ਅ. ਸ.

ਅਜੀਤ ਡੈਸਕ 11-10-2026
ਪਟਿਆਲਾ, 10 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਟਿਆਲਾ ਪੁਲਿਸ ਵਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ 19 ਹਾਟ-ਸਪਾਟਸ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐੱਸ. ਐਕਟ ਤਹਿਤ 28 ਮੁਕੱਦਮੇ ਦਰਜ ਕਰਕੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਅਤੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਕੁਲਦੀਪ ਸਿੰਘ ਚਹਿਲ, ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਮੁਹਿੰਮ ਚਲਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਅਤੇ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਨੇ ਖੁਦ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਪਤਾਨ ਪੁਲਿਸ (ਸਿਟੀ) ਮੋਹਿਤ ਅਗਰਵਾਲ ਵੀ ਮੌਜੂਦ ਸਨ। ਪੁਲਿਸ ਟੀਮਾਂ ਨੇ ਅਬਲੋਵਾਲ ਅਤੇ ਭਰਤ ਨਗਰ, ਪਟਿਆਲਾ ਵਿਖੇ ਨਸ਼ਿਆਂ ਦੇ ਹਾਟ-ਸਪਾਟਸ ’ਤੇ ਭਾਰੀ ਪੁਲਿਸ ਫੋਰਸ ਨਾਲ ਸਰਚ ਆਪ੍ਰੇਸ਼ਨ ਚਲਾਇਆ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਵਿਚ 18 ਹੋਰ ਹਾਟ-ਸਪਾਟਸ ’ਤੇ ਵੀ ਪੁਲਿਸ ਟੀਮਾਂ ਤਾਇਨਾਤ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ। ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ 46 ਗ੍ਰਾਮ ਹੈਰੋਇਨ, 53 ਗ੍ਰਾਮ ਨਸ਼ੀਲਾ ਪਾਊਡਰ, 160 ਨਸ਼ੀਲੀਆਂ ਗੋਲੀਆਂ ਅਤੇ 30 ਗ੍ਰਾਮ ਸੁਲਫਾ ਬਰਾਮਦ ਕੀਤਾ ਗਿਆ।
ਪਿਛਲੀ ਖ਼ਬਰ ਸਰਗੁਨੀਤ ਕੌਰ ਭੱਟੀ ਦੀ ਯਾਦ ’ਚ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਮੈਗਾ ਮਾਪੇ-ਅਧਿਆਪਕ ਮਿਲਣੀ ’ਚ ਮਜ਼ਦੂਰ ਮਹਿਲਾਵਾਂ ਦੇ ਵਿਰੋਧ ਨੇ ਭਗਵੰਤ ਮਾਨ ਸਰਕਾਰ ਦੇ ਪ੍ਰਚਾਰ ਦੀ ਖੋਲ੍ਹੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।