11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖ਼ੂਨਦਾਨ ਕੈਂਪ ਲਗਾਇਆ

ਪਾਤੜਾਂ, 10 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਸਵ. ਨਿਰਮਲ ਹਰਿਆਊ ਦੀ ਯਾਦ ਵਿਚ ਇਨਰਵ੍ਹੀਲ ਕਲੱਬ ਪਾਤੜਾਂ ਵਲੋਂ ਪ੍ਰਧਾਨ ਪਲਵਿੰਦਰ ਕੌਰ ਦੀ ਅਗਵਾਈ ’ਚ ਖ਼ੂਨ ਦਾਨ ਕੈਂਪ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਲਗਾਇਆ ਗਿਆ, ਜਿਸ ਵਿਚ ਸੇਵਾਮੁਕਤ ਪੀ.

ਸੇਵਾ ਮੁਕਤ ਪੀ.ਸੀ.ਐਸ ਜਤਿੰਦਰਪਾਲ ਸਿੰਘ, ਅਕਾਲੀ ਦਲ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਇਨਰਵ੍ਹੀਲ ਕਲੱਬ ਦੇ ਅਹੁੱਦੇਦਾਰ ਖੂਨ ਦਾਨ ਕਰਨ ਵਾਲਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ। ਤਸਵੀਰ : ਜਗਦੀਸ਼ ਸਿੰਘ ਕੰਬੋਜ 11-10-2026
ਪਾਤੜਾਂ, 10 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਸਵ. ਨਿਰਮਲ ਹਰਿਆਊ ਦੀ ਯਾਦ ਵਿਚ ਇਨਰਵ੍ਹੀਲ ਕਲੱਬ ਪਾਤੜਾਂ ਵਲੋਂ ਪ੍ਰਧਾਨ ਪਲਵਿੰਦਰ ਕੌਰ ਦੀ ਅਗਵਾਈ ’ਚ ਖ਼ੂਨ ਦਾਨ ਕੈਂਪ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਲਗਾਇਆ ਗਿਆ, ਜਿਸ ਵਿਚ ਸੇਵਾਮੁਕਤ ਪੀ. ਸੀ. ਐਸ. ਜਤਿੰਦਰਪਾਲ ਸਿੰਘ ਤੇ ਅਕਾਲੀ ਦਲ ਦੇ ਹਲਕਾ ਸ਼ੁਤਰਾਣਾਂ ਦੇ ਮੁਖੀ ਕਬੀਰ ਦਾਸ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਇਨਰਵ੍ਹੀਲ ਕਲੱਬ ਪਾਤੜਾਂ ਦੇ ਪ੍ਰਧਾਨ ਪਲਵਿੰਦਰ ਕੌਰ ਨੇ ਦੱਸਿਆ ਕਿ ਪਾਤੜਾਂ ਇਲਾਕੇ ’ਚ ਰਾਜਨੀਤੀ ਵਿਚ ਲੰਮਾ ਸਮਾਂ ਕੰਮ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਮਾਰਕਿਟ ਕਮੇਟੀ ਪਾਤੜਾਂ ਦੇ 2 ਵਾਰ ਬਤੌਰ ਚੇਅਰਮੈਨ ਰਹਿ ਕੇ ਲੋਕਾਂ ਦੇ ਦੁੱਖ ਸੁੱਖ ਦੇ ਸ਼ਰੀਕ ਰਹੇ ਸਵ. ਨਿਰਮਲ ਸਿੰਘ ਹਰਿਆਊ ਦੀ ਯਾਦ ਵਿਚ ਇਨਰਵ੍ਹੀਲ ਕਲੱਬ ਵਲੋਂ ਇਕ ਖ਼ੂਨਦਾਨ ਕੈਂਪ ਲਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਖ਼ੂਨਦਾਨ ਹੀ ਇਕ ਅਜਿਹਾ ਦਾਨ ਜਿਸ ਨਾਲ ਕਿਸੇ ਵੀ ਦਰਘਟਨਾ ਗ੍ਰਸਤ ਜਾਂ ਬਿਮਾਰੀ ਨਾਲ ਪੀੜਤ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਮੁੱਖ ਮਹਿਮਾਨ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਸਾਇੰਸਦਾਨਾ ਵਲੋਂ ਬਹੁਤ ਸਰਚ ਕੀਤੇ ਜਾਣ ਦੇ ਬਾਵਯੂਦ ਵੀ ਇਨਸਾਨੀ ਖੂਨ ਦਾ ਕੋਈ ਵੀ ਬਦਲ ਨਹੀਂ ਬਣ ਸਕਿਆ। ਪ੍ਰਿੰਸੀਪਲ ਅਮਰਜੋਤ ਕੌਰ ਹਰੀਕਾ, ਪ੍ਰਿੰਸੀਪਲ ਹਰਮਨਦੀਪ ਕੌਰ ਹਰੀਕਾ ਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੈਨ ਦੀ ਅਗਵਾਈ ’ਚ ਸਮੂਹ ਸਟਾਫ਼ ਵਲੋਂ ਪਾਏ ਗਏ ਵੱਡੇ ਯੋਗਦਾਨ ਦੀ ਬਦੌਲਤ ਇਸ ਕੈਂਪ ’ਚ 120 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਕੈਂਪ ‘ਚ ਭਾਜਪਾ ਆਗੂ ਰੁਮੇਸ਼ ਕੁਮਾਰ ਕੁੱਕੂ, ਅਕਾਲੀ ਦਲ ਦੇ ਮੁੱਖ ਬੁਲਾਰੇ ਅਜੈਬ ਸਿੰਘ ਮੱਲ੍ਹੀ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਤੇਜਵੀਰ ਸਿੰਘ ਖਾਂਗ, ਅਕਾਲੀ ਦਲ ਦੇ ਜਿਲ੍ਹਾ ਮੀਤ ਪ੍ਰਧਾਨ ਲਖਵਿੰਦਰ ਸਿੰਘ ਮੌਲਵੀਵਾਲਾ, ਹਰਪ੍ਰੀਤ ਸਿੰਘ ਹਰੀਕਾ ਐਕਸਾਇਜ਼ ਇੰਸਪੈਕਟਰ, ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਦਵਿੰਦਰ ਸਿੰਘ ਗੋਗੀ, ਵਰਿੰਦਰ ਸਿੰਘ ਲਾਲਵਾ, ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਮਿਲੇਗੀ ਨਵੀਂ ਦਿਸ਼ਾ- ਸੰਜੀਵ ਸ਼ਰਮਾ ਕਾਲੂ ਅਗਲੀ ਖ਼ਬਰ ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ ਵਿਖੇ ਸਾਲਾਨਾ ਬਰਸੀ ਸਮਾਗਮ 12 ਅਕਤੂਬਰ ਨੂੰ ਮਹਾਂਪੁਰਸ਼ ਕਥਾ-

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।