12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਚੈਅਰਮੈਨ ਬਰਸਟ ਵਲੋਂ ਡਕਾਲਾ ਅਧੀਨ ਆਉਂਦੀਆਂ ਅਨਾਜ਼ ਮੰਡੀਆਂ ਦਾ ਦੌਰਾ

ਡਕਾਲਾ, 11 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਸਾਉਣੀ ਖਰੀਦ ਸੀਜ਼ਨ 2026-27 ਤਹਿਤ ਹਲਕਾ ਅਧੀਨ ਆਉਂਦੀਆ ਦੇ ਵੱਖ-ਵੱਖ ਪਿੰਡਾ ਦੀਆਂ ਅਨਾਜ ਮੰਡੀਆਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਦੇਵੀਨਗਰ ਅਤੇ ਖੇੜੀ ਬਰਨਾਂ, ਡਕਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ।

ਅਜੀਤ ਡੈਸਕ 12-10-2026
ਡਕਾਲਾ, 11 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਸਾਉਣੀ ਖਰੀਦ ਸੀਜ਼ਨ 2026-27 ਤਹਿਤ ਹਲਕਾ ਅਧੀਨ ਆਉਂਦੀਆ ਦੇ ਵੱਖ-ਵੱਖ ਪਿੰਡਾ ਦੀਆਂ ਅਨਾਜ ਮੰਡੀਆਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਦੇਵੀਨਗਰ ਅਤੇ ਖੇੜੀ ਬਰਨਾਂ, ਡਕਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਹਰਚੰਦ ਸਿੰਘ ਬਰਸਟ ਨੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਜੂਦ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਇਸ ਉਪਰੰਤ ਉਨ੍ਹਾਂ ਨੇ ਅਨਾਜ ਮੰਡੀ ਖੇੜੀ ਬਰਨਾਂ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਵੀ ਮਿੱਠਾ ਕਰਵਾਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਬਰਸਟ ਨੇ ਦੱਸਿਆ ਕਿ ਸੂਬੇ ਭਰ ਵਿਚ ਝੋਨੇ ਦੀ ਸੁਚਾਰੂ ਖਰੀਦ ਲਈ 1,886 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ, ਜਦਕਿ ਫ਼ਸਲ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ 93 ਆਰਜ਼ੀ ਖਰੀਦ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ। ਮੰਡੀਆਂ ਵਿਚ ਖਰੀਦ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਹਨੀ ਮਾਹਲਾ, ਸਰਪੰਚ ਗੁਰਦੀਪ ਸਿੰਘ ਦੇਵੀਨਗਰ, ਘਮਦੂਰ ਬਿੱਟੂ ਆੜ੍ਹਤੀ, ਗੁਰਮੇਲ ਸਿੰਘ ਪ੍ਰਧਾਨ, ਸੁਖਬੀਰ ਸਿੰਘ ਮੈਂਬਰ, ਹਰਜਿੰਦਰ ਸਿੰਘ ਅਤੇ ਰਣਧੀਰ ਸਿੰਘ ਸਾਬਕਾ ਸਰਪੰਚ, ਦਲਬੀਰ ਸਿੰਘ ਮੱਧੋਮਾਜਰਾ, ਸੇਵਕ ਸਿੰਘ ਚੂਹੜਪੁਰ ਜੱਟਾਂ, ਇਕਬਾਲ ਸਿੰਘ, ਗੁਰਵਿੰਦਰ ਸਿੰਘ, ਕੁਲਵੰਤ ਸਿੰਘ, ਭੋਲਾ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸਿੰਘ ਬਾਠ, ਬਲਵਿੰਦਰ ਸਿੰਘ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਜਤਿੰਦਰ ਸਿੰਘ, ਅਜੇ ਸਿੰਗਲਾ, ਗਗਨ ਸਿੰਗਲਾ, ਗੁਰਚੇਤ ਸਿੰਘ, ਗੁਰਮੇਲ ਸਿੰਘ ਸਮੇਤ ਸਬੰਧਤ ਅਧਿਕਾਰੀ, ਕਰਮਚਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਥਾਪਰ ਯੂਨੀਵਰਸਿਟੀ ਵਿਖੇ ‘ਯੰਗ ਮਾਈਂਡ ਫੈਸਟੀਵਲ 2026’ ’ਚ ਸ਼ਿਰਕਤ ਅਗਲੀ ਖ਼ਬਰ ਪੰਜਾਬ ਸਰਕਾਰ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰੇ : ਪ . ਸ . ਸ . ਫ .

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।