12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਦੀ ਹੋਂਦ ਬਚਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਸਾਥ ਦਿਓ-ਭਾਈ ਛੰਨਾ

ਸਮਾਣਾ, 11 ਅਕਤੂਬਰ (ਸਾਹਿਬ ਸਿੰਘ)-‘ਸਾਰੀਆਂ ਰਵਾਇਤੀ ਪਾਰਟੀਆਂ ਨੇ ਪੰਜਾਬੀਆਂ ਨਾਲ ਚੋਣ ਵਾਅਦੇ ਕਰਕੇ ਰਾਜ-ਭਾਗ ਮਾਣਿਆ ਹੈ ਪਰ ਉਨ੍ਹਾਂ ਨੇ ਪੰਜਾਬ ਦੇ ਮਸਲੇ ਹੱਲ ਕਰਨ ਦੀ ਬਜਾਏ ‘ਝੂਠ ਦੀਆਂ ਕਹਾਣੀਆਂ’ ਸੁਣਾ ਕੇ ਮੁੜ ਤੋਂ ਸੱਤਾ ਪ੍ਰਾਪਤ ਕਰਨ ਲਈ ਤਰਲੋਮੱਛੀ ਹੋ ਰਹੀਆਂ ਹਨ।’ ਇਹ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੇਤਾ ਭਾਈ ਰਾਜਿੰਦਰ ਸਿੰਘ ਫਤਹਿਗੜ੍ਹ ਨੇ ਕਰੀਬ ਅੱਧੀ ਦਰਜਨ ਪਿੰਡਾਂ ਵਿਚ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਲਈ ਲਾਮਬੰਦ ਕੀਤਾ।

ਅਜੀਤ ਡੈਸਕ 12-10-2026
ਸਮਾਣਾ, 11 ਅਕਤੂਬਰ (ਸਾਹਿਬ ਸਿੰਘ)-‘ਸਾਰੀਆਂ ਰਵਾਇਤੀ ਪਾਰਟੀਆਂ ਨੇ ਪੰਜਾਬੀਆਂ ਨਾਲ ਚੋਣ ਵਾਅਦੇ ਕਰਕੇ ਰਾਜ-ਭਾਗ ਮਾਣਿਆ ਹੈ ਪਰ ਉਨ੍ਹਾਂ ਨੇ ਪੰਜਾਬ ਦੇ ਮਸਲੇ ਹੱਲ ਕਰਨ ਦੀ ਬਜਾਏ ‘ਝੂਠ ਦੀਆਂ ਕਹਾਣੀਆਂ’ ਸੁਣਾ ਕੇ ਮੁੜ ਤੋਂ ਸੱਤਾ ਪ੍ਰਾਪਤ ਕਰਨ ਲਈ ਤਰਲੋਮੱਛੀ ਹੋ ਰਹੀਆਂ ਹਨ।’ ਇਹ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੇਤਾ ਭਾਈ ਰਾਜਿੰਦਰ ਸਿੰਘ ਫਤਹਿਗੜ੍ਹ ਨੇ ਕਰੀਬ ਅੱਧੀ ਦਰਜਨ ਪਿੰਡਾਂ ਵਿਚ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਲਈ ਲਾਮਬੰਦ ਕੀਤਾ। ਉਨ੍ਹਾਂ ਆਖਿਆ ਕਿ ਕਾਂਗਰਸ, ਅਕਾਲੀ ਦਲ (ਬ), ਭਾਜਪਾ ਤੇ ‘ਆਪ’ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਪੁੱਛੋ ਕਿ ਕੀ ਪੰਜਾਬ ਵਿਚੋਂ ਨਸ਼ਾ ਬੰਦ ਹੋ ਗਿਆ ਹੈ ? ਪੰਜਾਬ ਨੂੰ ਪਾਣੀਆਂ ਦਾ ਨਿਆਂ ਮਿਲ ਗਿਆ ਹੈ? ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਮਿਲ ਗਏ ਹਨ? ਦੂਜੇ ਰਾਜਾਂ ਦੇ ਬਸ਼ਿੰਦਿਆਂ ਪੰਜਾਬੀਆਂ ਦੇ ਸਿਰ ’ਤੇ ਬਿਠਾਉਣ ਵਾਲੇ ਪੰਜਾਬੀਆਂ ਦੀਆਂ ਵੋਟਾਂ ਲੈਣ ਦੇ ਹੱਕਦਾਰ ਨਹੀਂ ਹਨ। ਉਨਾਂ ਆਖਿਆ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਅੱਗੇ ਆਈ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ ਆਮ ਲੋਕਾਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਸਾਥ ਦੇਣ ਭਰੋਸਾ ਦਿੱਤਾ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਲੱਖਾਂ ਦੀ ਲਾਗਤ ਨਾਲ ਬਣਨ ਵਾਲੀ ਇੰਟਰਲੋਕ ਸੜਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਹਵਾ ਵਿਚ ਛੱਡੇ ਗ਼ੁਬਾਰੇ ਦੇ ਫਟਣ ’ਤੇ ਨਿਕਲੀ ਗੈਸ ਨਾਲ 2 ਵਿਅਕਤੀ ਝੁਲਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।