12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਿਧਾਇਕ ਦੇਵ ਮਾਨ ਨੇ ਲੱਖਾਂ ਦੀ ਲਾਗਤ ਨਾਲ ਬਣਨ ਵਾਲੀ ਇੰਟਰਲੋਕ ਸੜਕ ਦਾ ਕੀਤਾ ਉਦਘਾਟਨ

ਨਾਭਾ,11 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨਗਰ ਕੌਂਸਲ ਵਲੋਂ ਬਣਾਈ ਜਾ ਰਹੀ ਪੀ. ਡਬਲਯੂ.

ਅਜੀਤ ਡੈਸਕ 12-10-2026
ਨਾਭਾ,11 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨਗਰ ਕੌਂਸਲ ਵਲੋਂ ਬਣਾਈ ਜਾ ਰਹੀ ਪੀ.ਡਬਲਯੂ.ਡੀ ਰੈਸਟ ਹਾਊਸ ਤੋਂ ਲੈ ਕੇ ਥਾਣਾ ਸਦਰ ਤੱਕ ਬਣਨ ਵਾਲੀ ਇੰਟਰਲੋਕ ਸੜਕ ਦਾ ਨੀਹ ਪੱਥਰ ਰੱਖਿਆ ਗਿਆ। ਗੱਲਬਾਤ ਕਰਦੇ ਹੋਏ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਚ ਕਿਸੇ ਵੀ ਤਰ੍ਹਾਂ ਦੀ ਕੋਈ ਖੜੋਤ ਨਹੀਂ ਆਵੇਗੀ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਾਭਾ ਹਲਕੇ ਅੰਦਰ ਕੀਤੇ ਗਏ ਹਨ ਅੱਜ ਤੱਕ ਕਿਸੇ ਵੀ ਪਾਰਟੀ ਦੀ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਇੰਨੇ ਕੰਮ ਨਹੀਂ ਕੀਤੇ ਗਏ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਸਹੂਲਤ ਲਈ ਅਨੇਕਾਂ ਹੀ ਸਕੀਮਾਂ ਨੂੰ ਹੋਂਦ ‘ਚ ਲਿਆ ਕੇ ਤੁਰੰਤ ਲਾਗੂ ਕੀਤਾ ਗਿਆ ਹੈ ਜਿਨ੍ਹਾਂ ਦਾ ਅੱਜ ਪੰਜਾਬ ਵਾਸੀ ਲਾਹਾ ਲੈ ਰਹੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਅਤੇ ਪ੍ਰਧਾਨ ਜਸਦੀਪ ਸਿੰਘ ਖੰਨਾ ਨੇ ਕਿਹਾ ਕਿ ਜਲਦੀ ਹੀ ਮਲੇਰਕੋਟਲਾ ਚੁੰਗੀ ਤੋਂ ਲੈ ਕੇ ਦੁਲੱਦੀ ਗੇਟ ਤੱਕ, ਪੱਥਰਾਂ ਵਾਲੀ ਸੜਕ ਅਤੇ ਪੱਥਰਾਂ ਵਾਲੀ ਸੜਕ ਤੋਂ ਲੈ ਕੇ ਅਲਹੋਰਾਂ ਗੇਟ ਤੋਂ ਮੜਖਾਨਾ ਚੌਂਕ ਨੂੰ ਜਾਣ ਵਾਲੀ ਸੜਕ ਨੂੰ ਵੀ ਜਲਦੀ ਹੀ ਬਣਾਇਆ ਜਾਵੇਗਾ, ਕਿਉਂ ਜੋ ਨਗਰ ਕੌਂਸਲ ਵਲੋਂ ਇਸ ਕੰਮ ਲਈ ਮਨਜ਼ੂਰੀ ਵਾਸਤੇ ਪੇਪਰ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਗਏ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਸਦੀਪ ਸਿੰਘ ਖੰਨਾ, ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ, ਭੁਪਿੰਦਰ ਸਿੰਘ ਕੱਲਰ ਮਾਜਰੀ, ਕਸ਼ਮੀਰ ਸਿੰਘ ਲਾਲਕਾ, ਭੁਪੇਸ਼ ਬਾਂਸਲ ਭਾਸੀ, ਸੁਰਿੰਦਰ ਸਿੰਘ ਦੁਲੱਦੀ, ਕੌਂਸਲਰ ਦੀਪਕ ਇੰਦੌਰਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਦਿੱਲੀ ਪੁਲਿਸ ਵਲੋਂ ਮਹਿਲਾ ਵਕੀਲਾਂ ਤੇ ਸੀਨੀਅਰ ਵਕੀਲਾਂ ਨਾਲ ਬਦਸਲੂਕੀ ਸੰਵਿਧਾਨਕ ਕਦਰਾਂ-ਕੀਮਤਾਂ ‘ਤੇ ਵੱਡਾ ਸਵਾਲੀਆ ਨਿਸ... ਅਗਲੀ ਖ਼ਬਰ ਪੰਜਾਬ ਦੀ ਹੋਂਦ ਬਚਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਸਾਥ ਦਿਓ-ਭਾਈ ਛੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।