13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੌਂਸਲਰਾਂ ਦੀਆਂ ਟਿਕਟਾਂ ਦੀ ਵੰਡ ਨੂੰ ਲੈ ਕੇ ਸਿਹਤ ਮੰਤਰੀ ਤੇ ਵਿਧਾਇਕ ਕੋਹਲੀ ਚੰਡੀਗੜ੍ਹ ਪਹੁੰਚੇ

ਪਟਿਆਲਾ, 12 ਅਕਤੂਬਰ (ਮਨਦੀਪ ਸਿੰਘ ਖਰੌੜ)- ਮਾਨਯੋਗ ਸਰਵਉੱਚ ਅਦਾਲਤ ਵਲੋਂ ਪਟਿਆਲਾ ਨਗਰ ਨਿਗਮ ਦੀਆਂ 28 ਵਾਰਡਾਂ ਦੀਆਂ ਚੋਣਾਂ ਮੁੜ ਤੋਂ ਕਰਵਾਉਣ ਦੇ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਵਲੋਂ ਕੌਂਸਲਰਾਂ ਦੀ ਟਿਕਟ ਲੈਣ ਦੇ ਚਾਹਵਾਨਾਂ ਸੰਬੰਧੀ ਮੰਥਨ ਸ਼ੁਰੂ ਕਰ ਦਿੱਤਾ ਗਿਆ ਹੈ। ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਤੇ ਸਿਹਤ ਮੰਤਰੀ ਡਾ.

ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ 13-10-2026
ਪਟਿਆਲਾ, 12 ਅਕਤੂਬਰ (ਮਨਦੀਪ ਸਿੰਘ ਖਰੌੜ)- ਮਾਨਯੋਗ ਸਰਵਉੱਚ ਅਦਾਲਤ ਵਲੋਂ ਪਟਿਆਲਾ ਨਗਰ ਨਿਗਮ ਦੀਆਂ 28 ਵਾਰਡਾਂ ਦੀਆਂ ਚੋਣਾਂ ਮੁੜ ਤੋਂ ਕਰਵਾਉਣ ਦੇ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਵਲੋਂ ਕੌਂਸਲਰਾਂ ਦੀ ਟਿਕਟ ਲੈਣ ਦੇ ਚਾਹਵਾਨਾਂ ਸੰਬੰਧੀ ਮੰਥਨ ਸ਼ੁਰੂ ਕਰ ਦਿੱਤਾ ਗਿਆ ਹੈ। ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹਲਕੇ ਦੀਆਂ 9 ਵਾਰਡਾਂ ’ਚ ਕੌਂਸਲਰਾਂ ਦੀ ਮੁੜ ਤੋਂ ਚੋਣ ਹੋਵੇਗੀ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਹਲਕੇ ਦੇ 19 ਵਾਰਡਾਂ ’ਤੇ ਉਮੀਦਵਾਰ ਖੜ੍ਹੇ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਕੌਂਸਲਰਾਂ ਦੀਆਂ ਟਿਕਟਾਂ ਪਹਿਲਾਂ ਲੜੇ ਉਮੀਦਵਾਰਾਂ ਨੂੰ ਹੀ ਦਿੱਤੀਆਂ ਜਾਣਗੀਆਂ ਪਰ ਫੇਰ ਵੀ ਕਈ ਥਾਵਾਂ ’ਤੇ ਟਿਕਟ ਬਦਲੀ ਵੀ ਜਾ ਸਕਦੀ ਹੈ। ਪਟਿਆਲਾ ’ਚ ਆਮ ਆਦਮੀ ਪਾਰਟੀ ਦੇ ਅੰਦਰੂਨੀ ਤੌਰ ’ਤੇ ਕਈ ਧੜੇ ਬਣੇ ਹੋਏ ਹਨ ਹਰ ਇਕ ਧੜਾ ਆਪਣੇ ਆਪਣੇ ਸਮਰਥਕਾਂ ਨੂੰ ਟਿਕਟ ਦਿਵਾਉਣ ਦੀ ਪੁਰਜ਼ੋਰ ਕੋਸ਼ਿਸ਼ ਕਰ ਰਿਹਾ ਹੈ। ਟਿਕਟਾਂ ਦੇ ਚਾਹਵਾਨ ਸਿੱਧੇ ਜਾਂ ਅਸਿੱਧੇ ਤੌਰ ’ਤੇ ਪਟਿਆਲਾ ਦੇ ਵਿਧਾਇਕਾਂ ਤੋਂ ਇਲਾਵਾ ਮੰਤਰੀਆਂ ਅਤੇ ਪਾਰਟੀ ਦੀ ਹਾਈਕਮਾਂਡ ਦਿੱਲੀ ਤਕ ਵੀ ਪਹੁੰਚ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਆਮ ਆਦਮੀ ਪਾਰਟੀ ਵਰਕਰਾਂ ਨੂੰ ਨਿਰਾਸ਼ ਵੀ ਨਹੀਂ ਕਰਨਾ ਚਾਹੁੰਦੀ ਜਿਸ ਤਹਿਤ ਬੜੇ ਜੋੜ ਤੋੜ ਕਰਨ ਤੋਂ ਬਾਅਦ ਟਿਕਟਾਂ ਦੀ ਵੰਡ ਕੀਤੀ ਜਾਵੇਗੀ। ਇਸੇ ਮਾਮਲੇ ਨੂੰ ਲੈ ਕੇ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਕੋਹਲੀ ਨੂੰ ਚੰਡੀਗੜ੍ਹ ਸੱਦਿਆ ਗਿਆ ਹੈ ਪਰੰਤੂ ਇਹ ਤਾਂ ਹੁਣ ਸਮਾਂ ਹੀ ਦੱਸੇਗਾ ਕਿ ਉਕਤ ਟਿਕਟਾਂ ਦੋਨਾਂ ਵਿਧਾਇਕਾਂ ਦੀ ਮਨਜ਼ੂਰੀ ਤਹਿਤ ਦਿੱਤੀਆਂ ਜਾਣਗੀਆਂ ਜਾਂ ਅੰਦਰੂਨੀ ਤੌਰ ’ਤੇ ਕੰਮ ਕਰ ਰਹੇ ਕਈ ਧੜਿਆਂ ਦੀ ਜ਼ੋਰ ਅਜ਼ਮਾਇਸ਼ ਵੀ ਟਿਕਟਾਂ ਦੀ ਵੰਡ ’ਚ ਭਾਰੂ ਪਵੇਗੀ ਜਾਂ ਨਹੀਂ। ਵਿਧਾਨ ਸਭਾ 2027 ਦੀਆਂ ਚੋਣਾਂ ਤੋਂ ਬਿਲਕੁਲ ਪਹਿਲਾਂ 28 ਵਾਰਡਾਂ ’ਚ ਮੁੜ ਤੋਂ ਕੌਂਸਲਰਾਂ ਦੀਆਂ ਚੋਣਾਂ ਮੁੜ ਤੋਂ ਹੋਣ ਦੇ ਆਸਾਰ ਬਣ ਗਏ ਹਨ। ਇਸ ਸੰਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਕੌਂਸਲਰਾਂ ਦੀਆਂ ਚੋਣਾਂ ਦੀਆਂ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਜਿੱਤ ਹਾਸਲ ਕਰੇਗੀ ਕਿਉਂਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਲੋਕਪੱਖੀ ਕੰਮ ਲੋਕ ਦੇਖ ਚੁੱਕੇ ਹਨ ਜਿਸ ਕਾਰਨ ਲੋਕੀ ਆਪਮੁਹਾਰੇ ‘ਆਪ’ ਨਾਲ ਜੁੜ ਰਹੇ ਹਨ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਨੇ ਸੂਬਾ ਪੱਧਰੀ ਰਾਸ਼ਟਰੀ ਗਾਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਬੀਬੀਪੁਰ ਖੁਰਦ ਵਿਖੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ ਮਾਨ ਸਰਕਾਰ ਪਿੰਡਾਂ ਦੇ ਬੁਨਿਆਦੀ ਢ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।