ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਮਰੋੜੀ ’ਚ ਪੁਲਿਸ ਵਲੋਂ ਸਰਚ ਆਪ੍ਰੇਸ਼ਨ
ਸਮਾਣਾ, 12 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਲਗਾਤਾਰ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਥਾਣਾ ਸਦਰ ਸਮਾਣਾ ਦੇ ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਪਿੰਡ ਮਰੋੜੀ ਵਿਖੇ ਕਾਸੋ ਆਪਰੇਸ਼ਨ ਤਹਿਤ ਸਰਚ ਮੁਹਿੰਮ ਚਲਾਈ ਗਈ।
ਸਮਾਣਾ, 12 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਲਗਾਤਾਰ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਥਾਣਾ ਸਦਰ ਸਮਾਣਾ ਦੇ ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਪਿੰਡ ਮਰੋੜੀ ਵਿਖੇ ਕਾਸੋ ਆਪਰੇਸ਼ਨ ਤਹਿਤ ਸਰਚ ਮੁਹਿੰਮ ਚਲਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਐਸ. ਐਸ. ਪੀ. ਪਟਿਆਲਾ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡੀ. ਐਸ. ਪੀ. ਸਮਾਣਾ ਫਤਿਹ ਸਿੰਘ ਬਰਾੜ ਦੀ ਅਗਵਾਈ ਵਿਚ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ, ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣਾ ਅਤੇ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਹੈ।ਥਾਣਾ ਇੰਚਾਰਜ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਗੈਰ-ਕਾਨੂੰਨੀ ਧੰਦੇ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਤਸਕਰੀ ਜਾਂ ਹੋਰ ਸ਼ੱਕੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ।