14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ’ਚ ‘ਆਪ’ ਦੀ ਮਜ਼ਬੂਤੀ ਲਈ ਪਿੰਡ-ਪਿੰਡ ਮੀਟਿੰਗਾਂ

ਸਮਾਣਾ, 13 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਹਲਕੇ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਵਰਕਰਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਹਿਤ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਉਨ੍ਹਾਂ ਨੇ ਪਿੰਡ ਗਾਜੀਪੁਰ ’ਚ ਸਥਾਨਕ ਵਾਸੀਆਂ ਤੇ ‘ਆਪ’ ਵਰਕਰਾਂ ਨਾਲ ਮੁਲਾਕਾਤ ਕਰਕੇ ਪਿੰਡ ਦੀਆਂ ਲੋੜਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸੁਰਜੀਤ ਸਿੰਘ ਰੱਖੜਾ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 14-10-2026
ਸਮਾਣਾ, 13 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਹਲਕੇ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਵਰਕਰਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਹਿਤ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਉਨ੍ਹਾਂ ਨੇ ਪਿੰਡ ਗਾਜੀਪੁਰ ’ਚ ਸਥਾਨਕ ਵਾਸੀਆਂ ਤੇ ‘ਆਪ’ ਵਰਕਰਾਂ ਨਾਲ ਮੁਲਾਕਾਤ ਕਰਕੇ ਪਿੰਡ ਦੀਆਂ ਲੋੜਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਪੰਚ ਸੁਰਜੀਤ ਸਿੰਘ ਗੁਰਾਇਆ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਸੁਝਾਵਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ਅਤੇ ਮਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੇ ਸਹੂਲਤਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸੁਚੱਜਾ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਮੁਹੱਈਆ ਕਰਵਾਉਣਾ ਹੈ। ਇਸ ਮਕਸਦ ਦੀ ਪੂਰਤੀ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਰਾਇ ਜਾਣਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਬੇਹੱਦ ਅਹਿਮ ਹੈ। ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਫ਼ੰਡਾਂ ਦੀ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਪਿੰਡਾਂ ਦੀ ਤਰੱਕੀ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਨਾਲ ਜੁੜੇ ਹਰ ਵਰਕਰ ਤੇ ਮੋਹਤਬਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਤਜਿੰਦਰ ਮਹਿਤਾ, ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ, ਸੰਗਠਨ ਇੰਚਾਰਜ ਐਡ. ਗੁਲਜ਼ਾਰ ਸਿੰਘ ਵਿਰਕ, ਸਟੇਟ ਸੈਕਟਰੀ ਪਾਰਸ ਸ਼ਰਮਾ, ਚੇਅਰਮੈਨ ਮਨਿੰਦਰ ਡਕਾਲਾ, ਚੇਅਰਮੈਨ ਹਰਦੀਪ ਚੀਮਾ, ਸਰਪੰਚ ਸੁਰਜੀਤ ਸਿੰਘ ਗੁਰਾਇਆ, ਚੇਅਰਮੈਨ ਸੰਦੀਪ ਸਿੰਘ ਝੰਡੀ, ਸੋਸ਼ਲ ਮੀਡੀਆ ਇੰਚਾਰਜ ਸੰਦੀਪ ਸਿੰਘ, ਵਪਾਰ ਵਿੰਗ ਇੰਚਾਰਜ ਰਾਜੂ ਛਾਬੜਾ, ਐੱਸ.ਸੀ. ਵਿੰਗ ਇੰਚਾਰਜ ਜਸਪਾਲ ਸਿੰਘ, ਬੀ. ਸੀ. ਵਿੰਗ ਇੰਚਾਰਜ ਰਵਿੰਦਰ ਸੋਹਲ, ਕਿਸਾਨ ਵਿੰਗ ਇੰਚਾਰਜ ਵਰਿੰਦਰ ਸਿੰਘ ਧਰਮਹੇੜੀ, ਬਲਾਕ ਪ੍ਰਧਾਨ ਕੁਲਜੀਤ ਰੰਧਾਵਾ, ਇੰਦਰਜੀਤ ਖੇੜੀ ਮਾਨੀਆ, ਬਲਜਿੰਦਰ ਸਿੰਘ ਪਹਾੜਪੁਰ, ਜਸਵੰਤ ਸਿੰਘ ਬੱਬੀ, ਸੁਖਚੈਨ ਸਿੰਘ ਵਜ਼ੀਦਪੁਰ, ਰਵੀ ਸੱਸਾ ਗੁੱਜਰਾਂ , ਰਣਜੀਤ ਸਿੰਘ ਵਿਰਕ, ਗੁਰਨੈਬ ਸਿੰਘ ਕੁਲਬੁਰਛਾਂ, ਗੋਪਾਲ ਕ੍ਰਿਸ਼ਨ, ਸੰਜੇ ਸਿੰਗਲਾ, ਨਿਸ਼ਾਨ ਚੀਮਾ ਤੋਂ ਇਲਾਵਾ ਵੱਡੀ ਗਿਣਤੀ ‘ਚ ‘ਆਪ’ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮਾਨ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਸਰਕਾਰ- ਚੇਅਰਮੈਨ ਲਾਡਾ ਅਗਲੀ ਖ਼ਬਰ ­‘ ਆਪ’ ਦੀ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ 60,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ- ਸ਼ਮਸ਼ੇਰ ਸਿੰਘ ਚੌਧਰੀਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।