14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਕੋਹਲੀ ਤੇ ਮੇਅਰ ਨੇ ਸੜਕ ਦਾ ਕੀਤਾ ਉਦਘਾਟਨ

ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਢਿਲੋਂ ਕਲੋਨੀ ਸਥਿਤ ਸੜਕ ਦਾ ਵਿਧਾਇਕ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਉਦਘਾਟਨ ਕੀਤਾ। ਇਸ ਸੜਕ ’ਤੇ ਲਾਗਤ 50 ਲੱਖ ਰੁਪਏ ਆਵੇਗੀ।

ਅਜੀਤ ਡੈਸਕ 14-10-2026
ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਢਿਲੋਂ ਕਲੋਨੀ ਸਥਿਤ ਸੜਕ ਦਾ ਵਿਧਾਇਕ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਉਦਘਾਟਨ ਕੀਤਾ। ਇਸ ਸੜਕ ’ਤੇ ਲਾਗਤ 50 ਲੱਖ ਰੁਪਏ ਆਵੇਗੀ। ਇਸ ਤੋਂ ਪਹਿਲਾਂ ਵੀ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੜਕਾਂ ਬਣਾਈਆਂ ਗਈਆਂ ਹਨ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਦੀ ਸੁਵਿਧਾ ਲਈ ਇਹ ਸੜਕਾਂ ਦਾ ਕੰਮ ਤੇਜ਼ੀ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਲਈ ਪਟਿਆਲਾ ਸ਼ਹਿਰ ਵਿਚ ਜਿਹੜੀਆਂ ਸੜਕਾਂ ਕਾਫ਼ੀ ਦੇਰ ਤੋਂ ਨਹੀਂ ਬਣੀਆਂ ਸਨ ਉਹ ਸੜਕਾਂ ਨੂੰ ਵੀ ਨਵਾਂ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਪਟਿਆਲਾ ਸ਼ਹਿਰ ਦੇ ਕਈ ਇਲਾਕਿਆਂ ਨੂੰ ਜੋੜਨ ਵਾਲੀ ਮੁੱਖ ਸੜਕ ਹੈ।
ਪਿਛਲੀ ਖ਼ਬਰ ਐਡਵੋਕੇਟ ਅਮਿਤ ਰਾਣਾ ਦੇ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਵਕੀਲਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਮਾਨ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਸਰਕਾਰ- ਚੇਅਰਮੈਨ ਲਾਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।