15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ- ਹਰਿੰਦਰਪਾਲ ਸਿੰਘ

ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਮਾਨਸਾ ਵਿਚ ਪੰਜਾਬ ਨੂੰ ਬਚਾਉਣ ਲਈ ਡਰੱਗ ਦੇ ਖ਼ਿਲਾਫ਼ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਜਾਂਚ ਸੀ. ਬੀ.

ਅਜੀਤ ਡੈਸਕ 15-10-2026
ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਮਾਨਸਾ ਵਿਚ ਪੰਜਾਬ ਨੂੰ ਬਚਾਉਣ ਲਈ ਡਰੱਗ ਦੇ ਖ਼ਿਲਾਫ਼ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ। ਇਹ ਵਿਚਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪ੍ਰਗਟ ਕਰਦਿਆਂ ਕਿਹਾ ਕਿ ਕਿਉਂਕਿ ਜਿਹੜੇ ਕੈਮਿਸਟ ਵਲੋਂ ਡਰੱਗ ਵੇਚੀ ਜਾ ਰਹੀ ਸੀ, ਉਸ ਵਲੋਂ ਆਰਮ ਲਾਇਸੈਂਸ ਜਾਰੀ ਕੀਤਾ ਗਿਆ ਸੀ। ਅਜਿਹੇ ਵਿਚ ਪੰਜਾਬ ਪੁਲਸ ਤੋਂ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਇਸ ਲਈ ਉਸ ਨੇ ਗੋਲੀ ਚਲਾਉਣ ਤੋਂ ਪਹਿਲਾਂ ਕਿਸ ਨਾਲ ਗੱਲ ਕੀਤੀ ਅਤੇ ਉਸ ਨੂੰ ਕਿਸ ਨੇ ਆਰਮ ਲਾਇਸੈਂਸ ਜਾਰੀ ਕੀਤਾ ਜਾਂਚ ਦਾ ਵਿਸ਼ਾ ਹੈ ਕਿਉਂਕਿ ਇਸ ਵਿਚ ਇਹ ਸਪਸ਼ਟ ਹੋਵੇਗਾ ਕਿ ਅਸ਼ਵਨੀ ਕੁਮਾਰ ਨੇ ਗੋਲੀ ਕਿਸ ਦੇ ਇਸ਼ਾਰੇ ’ਤੇ ਚਲਾਈ ਹੈ। ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ। ਨਾ ਨਸ਼ਾ ਰੁਕਿਆ, ਨਾ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ, ਮੁਲਾਜ਼ਮ ਸੜਕਾਂ ’ਤੇ ਰੁਲੇ, ਸਾਡੀਆਂ ਧੀਆਂ ਭੈਣਾਂ ’ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀਆਂ ਚੁੰਨੀਆਂ ਉਤਾਰੀਆਂ ਗਈਆਂ। ਪੰਜਾਬ ਦੇ ਨੌਜਵਾਨ ਨੂੰ ਨਸ਼ੇ ਨਾਲ ਖੋਖਲਾ ਕਰ ਦਿੱਤਾ ਗਿਆ। ਇਹ ਸਾਰੇ ਹੀ ਜਾਂਚ ਦੇ ਵੱਡੇ ਵਿਸ਼ੇ ਹਨ ਅਤੇ ਪੰਜਾਬ ਦੇ ਲੋਕ ਇਸ ਚੀਜ਼ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਪਿਛਲੀ ਖ਼ਬਰ ਚੀਫ਼ ਇੰਜੀ. ਮਿੱਤਲ ਦੀ ਬਦਲੀ ਤੱਕ ਸੰਘਰਸ਼ ਜਾਰੀ ਰੱਖਣਗੇ ਬਿਜਲੀ ਅਧਿਕਾਰੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੇ ‘ਆਪ’ ਸਰਕਾਰ ਨੂੰ ਕਟਹਿਰੇ ’ਚ ਲਿਆਂਦਾ- ਲੌਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।