15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜੂਨੀਅਰ ਇੰਜੀਨੀਅਰਾਂ ਨੇ ਧਰਨੇ ’ਤੇ ਬੈਠਣ ਦਾ ਕੀਤਾ ਐਲਾਨ 16 ਤੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਤੋਂ ਕੀਤੀ ਜਾਵੇਗੀ ਸ਼ੁਰੂਆਤ

ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਖੇ ਤੈਨਾਤ ਪਾਵਰ ਜੂਨੀਅਰ ਇੰਜੀਨੀਅਰਜ਼ ਅਤੇ ਪਦਉੱਨਤ ਇੰਜੀਨੀਅਰ ਅਫ਼ਸਰਾਂ ਦੀ ਨੁਮਾਇੰਦਾ ਜਥੇਬੰਦੀ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ. ਐੱਸ.

ਅਜੀਤ ਡੈਸਕ 15-10-2026
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਖੇ ਤੈਨਾਤ ਪਾਵਰ ਜੂਨੀਅਰ ਇੰਜੀਨੀਅਰਜ਼ ਅਤੇ ਪਦਉੱਨਤ ਇੰਜੀਨੀਅਰ ਅਫ਼ਸਰਾਂ ਦੀ ਨੁਮਾਇੰਦਾ ਜਥੇਬੰਦੀ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ. ਐੱਸ. ਈ. ਬੀ. ਨੇ ਜੂਨੀਅਰ ਇੰਜੀਨੀਅਰਜ਼ ਕੇਡਰ ਦੀਆਂ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਨਾ ਹੋਣ ਕਾਰਨ ਸੰਘਰਸ਼ ਪ੍ਰੋਗਰਾਮ ’ਤੇ ਜਾਣ ਦਾ ਐਲਾਨ ਕੀਤਾ ਹੈ। ਕੌਂਸਲ ਦੇ ਮੁੱਖ ਸਰਪ੍ਰਸਤ ਇੰਜ. ਦਵਿੰਦਰ ਸਿੰਘ, ਸੂਬਾ ਪ੍ਰਧਾਨ ਇੰਜ. ਪਰਮਜੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਇੰਜ. ਅਮਨਦੀਪ ਜੇਹਲਵੀ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਕੇਂਦਰੀ ਵਰਕਿੰਗ ਕਮੇਟੀ ਵਲੋਂ ਜੇ. ਈ. ਕੇਡਰ ਦੀਆਂ ਮੰਗਾਂ ਦੀ ਮੌਜੂਦਾ ਸਥਿਤੀ ਦੀ ਪੜਤਾਲ ਕਰਨ ਉਪਰੰਤ ਇਸ ਨਤੀਜੇ ’ਤੇ ਪਹੁੰਚੀ ਹੈ ਕਿ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਇਨ੍ਹਾਂ ਮੰਗਾਂ ਦਾ ਹਲ ਪ੍ਰਤੀ ਸੰਜੀਦਾ ਨਹੀਂ ਹੈ, ਜਿਸ ਕਾਰਨ 16 ਅਕਤੂਬਰ ਨੂੰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਕੇਂਦਰੀ ਵਰਕਿੰਗ ਕਮੇਟੀ ਦੇ ਅਹੁਦੇਦਾਰਾਂ ਦੁਆਰਾ ਇਕ ਦਿਨਾਂ ਸ਼ਾਂਤੀਪੂਰਨ ਕਾਲੀ ਵਰਦੀ ਪਾ ਕੇ ਸੰਕੇਤਕ ਧਰਨੇ ਨਾਲ ਸੰਘਰਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇਗੀ। ਕੌਂਸਲ ਲੀਡਰਸ਼ਿਪ ਅਨੁਸਾਰ ਜੇਕਰ ਪਾਵਰ ਮੈਨੇਜਮੈਂਟ ਵਲੋਂ ਜੂਨੀਅਰ ਇੰਜੀਨੀਅਰਜ਼ ਦੀ ਰਹਿੰਦੀਆਂ ਮੰਗਾਂ ਦਾ ਉਚੇਚੇ ਤੌਰ ਤੇ ਕੋਈ ਹੱਲ ਨਹੀਂ ਕੀਤਾ ਗਿਆ ਤਾਂ ਜੂਨੀਅਰ ਇੰਜੀਨੀਅਰਜ਼ ਅਤੇ ਪਦਉੱਨਤ ਇੰਜੀਨੀਅਰ ਅਫ਼ਸਰਾਂ ਵਿਚ ਵੱਧ ਰਹੇ ਰੋਸ ਨੂੰ ਮੁੱਖ ਰੱਖਦਿਆਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਸੰਬੰਧੀ ਕਿਸੇ ਵੀ ਤਰੀਕੇ ਦੀ ਉਦਯੋਗਿਕ ਅਸ਼ਾਂਤੀ ਦੀ ਜ਼ੁੰਮੇਵਾਰੀ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਕਿਕ ਬਾਕਸਿੰਗ ’ਚ ਜਿੱਤੇ ਤਗਮੇ ਅਗਲੀ ਖ਼ਬਰ ਪੰਜਾਬ ਸਰਕਾਰ ਨਸ਼ੇ ਖ਼ਤਮ ਕਰਨ ’ਚ ਅਸਮਰੱਥ- ਭੱਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।