15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਹਿੰਦਰਾ ਕਾਲਜ ਦੇ ਕਾਨੂੰਨ ਵਿਦਿਆਰਥੀਆਂ ਵਲੋਂ ਤਹਿਸੀਲ ਕੰਪਲੈਕਸ ਦਾ ਦੌਰਾ

ਪਟਿਆਲਾ, 14 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਕਾਨੂੰਨ ਵਿਭਾਗ ਦੇ ਵਿਦਿਆਰਥੀਆਂ ਨੇ ਤਹਿਸੀਲ ਕੰਪਲੈਕਸ ਦਾ ਦੌਰਾ ਕਰਕੇ ਈ-ਰਜਿਸਟਰੀ ਦੀ ਪ੍ਰਕਿਰਿਆ ਤੇ ਮਾਲ ਵਿਭਾਗ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਦਫ਼ਤਰ ਸਬ-ਰਜਿਸਟਰਾਰ ਵਲੋਂ ਲਗਾਏ ਜਾਗਰੂਕਤਾ ਕੈਂਪ ਵਿਚ ਵੀ ਸ਼ਮੂਲੀਅਤ ਕੀਤੀ।

ਅਜੀਤ ਡੈਸਕ 15-10-2026
ਪਟਿਆਲਾ, 14 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਕਾਨੂੰਨ ਵਿਭਾਗ ਦੇ ਵਿਦਿਆਰਥੀਆਂ ਨੇ ਤਹਿਸੀਲ ਕੰਪਲੈਕਸ ਦਾ ਦੌਰਾ ਕਰਕੇ ਈ-ਰਜਿਸਟਰੀ ਦੀ ਪ੍ਰਕਿਰਿਆ ਤੇ ਮਾਲ ਵਿਭਾਗ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਦਫ਼ਤਰ ਸਬ-ਰਜਿਸਟਰਾਰ ਵਲੋਂ ਲਗਾਏ ਜਾਗਰੂਕਤਾ ਕੈਂਪ ਵਿਚ ਵੀ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਸਬ-ਰਜਿਸਟਰਾਰ ਗੁਲਾਬਦੀਪ ਸਿੰਘ ਥਿੰਦ ਤੇ ਕਾਨੂੰਗੋ ਪਵਨ ਕੁਮਾਰ ਨੇ ਵਿਦਿਆਰਥੀਆਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ, ਈ-ਰਜਿਸਟਰੀ ਦੀ ਪ੍ਰਕਿਰਿਆ ਤੇ ਸਰਕਾਰੀ ਕੰਮਕਾਜ ਵਿਚ ਡਿਜੀਟਲ ਪ੍ਰਣਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਦਿਵਿਆ ਸਿੰਗਲਾ ਨੇ ਵੀ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮਾਲ ਵਿਭਾਗ ਦੇ ਕੰਮਕਾਜ ਬਾਰੇ ਚਾਨਣਾ ਪਾਇਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਵਨੀਤ ਸਿੰਘ ਬਿਲਿੰਗ ਵੀ ਮੌਜੂਦ ਸਨ। ਵਿਦਿਆਰਥੀਆਂ ਦੇ ਨਾਲ ਕਾਨੂੰਨ ਵਿਭਾਗ ਦੇ ਮੁਖੀ ਡਾ. ਸੰਜੀਵ ਮਹਿਤਾ ਤੇ ਪ੍ਰੋਫੈਸਰ ਅੰਗਦਜੋਤ ਸਿੰਘ ਵੜੈਚ ਵੀ ਹਾਜ਼ਰ ਸਨ। ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਦੀ ਅਗਵਾਈ ਹੇਠ ਕਰਵਾਏ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਨੂੰਨੀ ਸਿੱਖਿਆ ਦੇ ਨਾਲ-ਨਾਲ ਸਰਕਾਰੀ ਪ੍ਰਸ਼ਾਸਨ ਦੀਆਂ ਵਿਹਾਰਕ ਪ੍ਰਕਿਰਿਆਵਾਂ ਤੋਂ ਜਾਣੂ ਕਰਵਾਉਣਾ ਸੀ।
ਪਿਛਲੀ ਖ਼ਬਰ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ- ਬਲਤੇਜ ਖੋਖ, ਜੱਸਾ ਖੋਖ ਕਿਹਾ , ਮਾਨ ਸਰ... ਅਗਲੀ ਖ਼ਬਰ ਮੋਦੀ ਕਾਲਜ ਦੀ ਟੀਮ ਨੇ ਫੈਸ਼ਨ ਸ਼ੋਅ ’ਚ ਜਿੱਤਿਆ ਤੀਜਾ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।