ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ- ਬਲਤੇਜ ਖੋਖ, ਜੱਸਾ ਖੋਖ ਕਿਹਾ , ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਇਸ਼ਤਿਹਾਰ ਬਾਜ਼ੀ ਤੱਕ ਸੀਮਤ ਹੈ
ਨਾਭਾ, 14 ਅਕਤੂਬਰ (ਵਰਿੰਦਰ ਵਰਮਾ)- ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹਦ ਮੰਦਭਾਗੀ ਤੇ ਦਰਦਨਾਕ ਘਟਨਾ ਹੈ, ਜਿਸ ਨੇ ਸਮੁੱਚੇ ਪੰਜਾਬ ਵਾਸੀਆਂ ਦੇ ਹਿਰਦਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਤੇਜ ਸਿੰਘ ਖੋਖ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਆਗੂ ਅਤੇ ਜਨਰਲ ਕੌਂਸਲ ਮੈਂਬਰ ਜੱਸਾ ਖੋਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸੀ।
ਅਜੀਤ ਡੈਸਕ
15-10-2026