15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਬੱਸ ’ਚ ਦਿਲ ਦਾ ਦੌਰਾ ਪੈਣ ਕਾਰਨ ਵਿਅਕਤੀ ਦੀ ਮੌਤ

ਰਾਜਪੁਰਾ, 14 ਅਕਤੂਬਰ (ਜੀ. ਪੀ.

ਅਜੀਤ ਡੈਸਕ 15-10-2026
ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)- ਮੁੱਖ ਮੰਤਰੀ ਤੀਰਥ ਯਾਤਰਾ ’ਚ ਆਪਣੀ ਪਤਨੀ ਨਾਲ ਰਾਜਪੁਰਾ ਤੋਂ ਵਰਿੰਦਾਵਣ ਗਏ ਇਕ ਵਿਅਕਤੀ ਦੀ ਬੱਸ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿ੍ਤਕ ਵਿਜੈ ਕੁਮਾਰ (59) ਦੇ ਪੁੱਤਰ ਅਤੁੱਲ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਲੰਘੇ ਦਿਨੀਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ’ਚ ਉਨ੍ਹਾਂ ਦੀ ਮਾਤਾ ਨਾਲ ਵਰਿੰਦਾਵਣ ਮੰਦਰਾਂ ਦੇ ਦਰਸ਼ਨ ਕਰਨ ਗਏ ਸਨ। ਜਦੋਂ ਉਹ ਵਾਪਸ ਆ ਰਹੇ ਸਨ ਤਾਂ ਜਦੋਂ ਉਨ੍ਹਾਂ ਦੀ ਬੱਸ ਗੁਰੂਗ੍ਰਾਮ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਬੱਸ ਵਿਚ ਦਿਲ ਦਾ ਦੌਰਾ ਪੈ ਗਿਆ, ਜਿਸ ਉਪਰੰਤ ਨੈਸ਼ਨਲ ਹਾਈਵੇ ਅਥਰਟੀ ਨੂੰ ਮਦਦ ਲਈ ਬੁਲਾਇਆ ਗਿਆ ਤੇ ਰਾਜਪੁਰਾ ਵਿਖੇ ਮ੍ਰਿਤਕ ਦੇ ਬੱਚਿਆਂ ਨੂੰ ਸੂਚਿਤ ਕੀਤਾ ਗਿਆ। ਜਦੋਂ ਅਥਾਰਟੀ ਦੇ ਕਰਮਚਾਰੀ ਉਨ੍ਹਾਂ ਨੂੰ ਕਿਸੇ ਡਾਕਟਰ ਕੋਲ ਲੈ ਕੇ ਗਏ ਤਾਂ ਉਨ੍ਹਾਂ ਨੇ ਵਿਜੈ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਤੋਂ ਬਾਅਦ ਰਾਜਪੁਰਾ ਤੋਂ ਪਰਿਵਾਰ ਦੇ ਕਰੀਬੀ ਭਾਜਪਾ ਆਗੂ ਯਸ਼ ਟੰਡਨ ਅਤੇ ਪਰਿਵਾਰਿਕ ਮੈਂਬਰ ਗੁਰੂਗ੍ਰਾਮ ਪਹੁੰਚੇ ਤੇ ਮਿ੍ਤਕ ਦੀ ਲਾਸ਼ ਨੂੰ ਘਰ ਲਿਆਂਦਾ ਗਿਆ।
ਪਿਛਲੀ ਖ਼ਬਰ ਵਿਧਾਇਕ ਕੋਹਲੀ ਨੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਦੁਲੱਦੀ ਤੇ ਸਰੈਣ ਦਾਸ ਕਾਲੋਨੀ ਤੋਂ ਦੋ ਬੱਸਾਂ ਰਵਾਨਾ ਵਿਧਾਇਕ ਗੁਰਦੇਵ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।