ਨਸ਼ੇ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਸਰਕਾਰ ਦਾ ਪਹਿਲਾ ਕੰਮ- ਖਨੌੜਾ
ਭਾਦਸੋਂ, 15 ਅਕਤੂਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਹਰਵਿੰਦਰ ਸਿੰਘ ਖਨੌੜਾ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ’ਚ ਦਿਨ ਦਿਹਾੜੇ ਹੋਏ ਕਤਲ ’ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਯੁੱਧ ਨਸ਼ੇ ਵਿਰੁੱਧ ‘ਆਪ’ ਸਰਕਾਰ ਮਹਿਜ ਇਕ ਡਰਾਮੇ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਫੂਕ ਪੂਰੀ ਤਰ੍ਹਾਂ ਨਾਲ ਨਿਕਲ ਚੁੱਕੀ ਹੈ।
ਅਜੀਤ ਡੈਸਕ
15-10-2026