ਪਟਿਆਲਾ, 15 ਅਕਤੂਬਰ (ਅ.ਸ. ਆਹਲੂਵਾਲੀਆ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਪੰਜਾਬ ਬੰਦ ਦੇ ਸਮਰਥਨ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫ਼ਤਰ ਨੂੰ ਬੰਦ ਰੱਖ ਕੇ ਪੰਜਾਬ ਬੰਦ ਦਾ ਕੀਤਾ ਸਮਰਥਨ ਕੀਤਾ ਗਿਆ। ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸਹਿਯੋਗ ਕਰ ਰਹੀ ਹੈ ਤੇ ਪੰਜਾਬ ਅੰਦਰ ਨਸ਼ਿਆਂ ਦੇ ਵਹਿ ਰਹੇ ਇਸ ਦਰਿਆ ਨੂੰ ਰੋਕਣ ਲਈ ਪੰਥਕ ਸੰਸਥਾਵਾਂ ਵੀ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ।