ਵਿਜੀਲੈਂਸ ਵਲੋਂ 30 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਟੀਮ ਵਲੋਂ 30 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ ਕੀਤਾ ਪਟਵਾਰੀ। ਅਜੀਤ ਤਸਵੀਰ
17-10-2026