17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਿਸਾਨਾਂ ਵਲੋਂ ਮੰਡੀਆਂ ’ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖ਼ਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ- ਮੁਹੰਮਦ ਤਾਇਅਬ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਦੇ ਸਕੱਤਰ ਤੇ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਮੁਹੰਮਦ ਤਾਇਅਬ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵਲੋਂ ਮੰਡੀਆਂ ’ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ।

ਅਜੀਤ ਡੈਸਕ 17-10-2026
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਦੇ ਸਕੱਤਰ ਤੇ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਮੁਹੰਮਦ ਤਾਇਅਬ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵਲੋਂ ਮੰਡੀਆਂ ’ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਹੋਰ ਸੰਬੰਧਿਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਮੁਹੰਮਦ ਤਾਇਅਬ ਨੇ ਮੰਡੀਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਆੜ੍ਹਤੀਆਂ ਤੇ ਕਿਸਾਨਾਂ ਸਮੇਤ ਸਾਰੀਆਂ ਸੰਬੰਧਿਤ ਧਿਰਾਂ ਦਾ ਸਹਿਯੋਗ ਅਹਿਮ ਹੈ। ਇਸ ਮੌਕੇ ਡਾ. ਰਵਿੰਦਰ ਕੌਰ, ਡੀ. ਆਰ. ਓ. ਦਿਵਯਾ ਸਿੰਗਲਾ ਸਮੇਤ ਮਾਰਕੀਟ ਕਮੇਟੀਆਂ ਦੇ ਅਧਿਕਾਰੀ, ਆੜ੍ਹਤੀਆਂ ਅਤੇ ਕਿਸਾਨ ਵੀ ਮੌਜੂਦ ਸਨ। ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸੰਬੰਧੀ ਪ੍ਰਾਪਤ ਅੰਕੜਿਆਂ ਅਨੁਸਾਰ ਸਰਕਾਰੀ ਏਜੰਸੀਆਂ ਵਲੋਂ 4,638 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 2,78,046 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਅੱਜ 10,569 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 1,56,360 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ 72 ਘੰਟਿਆਂ ਅੰਦਰ ਲਿਫ਼ਟਿੰਗ ਦੀ ਪ੍ਰਗਤੀ 70 ਫ਼ੀਸਦੀ ਰਹੀ ਹੈ। ਕਿਸਾਨਾਂ ਨੂੰ ਅਦਾਇਗੀ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਫ.ਐਸ.ਸੀ. ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ 672.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 48 ਘੰਟਿਆਂ ਅੰਦਰ ਅਦਾਇਗੀ ਦੀ ਪ੍ਰਗਤੀ 100 ਫ਼ੀਸਦੀ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਐਸ. ਆਈ. ਆਰ. ਤਹਿਤ 53470 ਵੋਟਾਂ ਕੱਟੀਆਂ ਗਈਆਂ ਅਗਲੀ ਖ਼ਬਰ ਵਿਜੀਲੈਂਸ ਵਲੋਂ 30 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।