17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਾਭਾ ਹਲਕੇ ’ਚ 6 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਵਿਧਾਇਕ ਦੇਵ ਮਾਨ ਨੇ ਕੀਤਾ ਉਦਘਾਟਨ

ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਭਰ ਵਿਚ 154 ਨਵੇਂ ਆਮ ਆਦਮੀ ਕਲੀਨਿਕਾਂ ਦੀ ਆਨਲਾਈਨ ਸ਼ੁਰੂਆਤ ਕੀਤੀ ਗਈ। ਇਸੇ ਤਹਿਤ ਵਿਧਾਨ ਸਭਾ ਹਲਕਾ ਨਾਭਾ ਵਿਚ 6 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਪਿੰਡ ਰਾਮਗੜ੍ਹ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ 17-10-2026
ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਭਰ ਵਿਚ 154 ਨਵੇਂ ਆਮ ਆਦਮੀ ਕਲੀਨਿਕਾਂ ਦੀ ਆਨਲਾਈਨ ਸ਼ੁਰੂਆਤ ਕੀਤੀ ਗਈ। ਇਸੇ ਤਹਿਤ ਵਿਧਾਨ ਸਭਾ ਹਲਕਾ ਨਾਭਾ ਵਿਚ 6 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਹਲਕੇ ਦੇ ਪਿੰਡ ਰਾਮਗੜ੍ਹ ਬੌੜਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਲੀਨਿਕ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵਲੋਂ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡੇ ਗਏ। ਇਸ ਤੋਂ ਇਲਾਵਾ ਨਾਭਾ ਹਲਕੇ ਦੇ ਪਿੰਡ ਗਲਵੱਟੀ, ਤਰਖੇੜੀ, ਭੜੀ ਪਨੈਚਾਂ, ਦਿਤੂਪੁਰ ਜੱਟਾਂ ਅਤੇ ਖੇੜੀ ਜੱਟਾਂ ਵਿਖੇ ਵੀ ਆਨਲਾਈਨ ਉਦਘਾਟਨ ਸਮਾਰੋਹ ਕਰਵਾਏ ਗਏ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹਲਕੇ ਦੇ ਲੋਕਾਂ ਨੂੰ ਆਪਣੇ ਨੇੜੇ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿਚ ਸਹੂਲਤ ਮਿਲੇਗੀ। ਇਸ ਮੌਕੇ ਐੱਸ.ਐੱਮ.ਓ. ਭਾਦਸੋਂ ਡਾ. ਮੋਨਿਕਾ ਸੂਦ, ਪਿੰਡ ਦੇ ਸਰਪੰਚ ਕੁਲਦੀਪ ਸਿੰਘ, ਸਾਬਕਾ ਸਰਪੰਚ ਹਾਕਮ ਸਿੰਘ, ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਕ੍ਰਾਂਤੀ ਦੇ ਦਾਅਵਿਆਂ ਵਿਚਾਲੇ ਮਾਹਿਰ ਡਾਕਟਰਾਂ ਦੀਆਂ ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ- ਕਰੁਣ ਕੌੜਾ ਅਗਲੀ ਖ਼ਬਰ ਸਾਨੂੰ ਸਾਰਿਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ- ਬਿੱਟੂ, ਬੱਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।