17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇ- ਜਥੇਦਾਰ ਬਘੌਰਾ

ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਮਾਮਲੇ ਦੀ ਸੀ. ਬੀ.

ਅਜੀਤ ਡੈਸਕ 17-10-2026
ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਵੀ ਮੰਗ ਕੀਤੀ। ਜਥੇਦਾਰ ਬਘੌਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜੰਗ ਦੇ ਦਾਅਵਿਆਂ ਦੇ ਬਾਵਜੂਦ ਸੂਬੇ ਵਿਚ ਨਸ਼ਿਆਂ ਦੀ ਵਿਕਰੀ ਅਤੇ ਅਪਰਾਧਿਕ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਸੰਬੰਧੀ ਦਿੱਤੇ ਬਿਆਨ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। 15 ਪੀਟੀਏ55 ਜਥੇਦਾਰ ਸੁਖਜੀਤ ਸਿੰਘ ਬਘੌਰਾ
ਪਿਛਲੀ ਖ਼ਬਰ ਪੰਜਾਬ ਬੰਦ ਦੀ ਸਫ਼ਲਤਾ ਨੇ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਝੂਠੀ ਮੁਹਿੰਮ ਨੂੰ ਅਸਲ ਸ਼ੀਸ਼ਾ ਵਿਖਾਇਆ- ਵਿੰਦਾ ਗ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਏ ਪੰਜਾਬ ਸਰਕਾਰ- ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।