ਟੌਹੜਾ ’ਚ ‘ਮਾਨ ਦੇ ਮੁਨਾਫੇ’ ਤਹਿਤ ਡੋਰ-ਟੂ-ਡੋਰ ਪ੍ਰਚਾਰ
ਭਾਦਸੋਂ, 16 ਅਕਤੂਬਰ (ਪ੍ਰਦੀਪ ਦੰਦਰਾਲਾ)- ਹਲਕਾ ਨਾਭਾ ਦੇ ਪਿੰਡ ਟੌਹੜਾ ਵਿੱਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਸਰਪੰਚ ਸੁਖਜਿੰਦਰ ਸਿੰਘ ਟੌਹੜਾ ਵਲੋਂ ਘਰ-ਘਰ ਜਾ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾ ਰਹੇ ਹਨ।
ਅਜੀਤ ਡੈਸਕ
17-10-2026