17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਿੱਟੂ ਚੱਠਾ ਦੀ ਅਗਵਾਈ ’ਚ ਵੱਖ-ਵੱਖ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ

ਭਾਦਸੋਂ, 16 ਅਕਤੂਬਰ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ’ਚ ਵੱਖ ਵੱਖ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਇਸ ਸਮੇਂ ਬਿੱਟੂ ਚੱਠਾ ਨੇ ਆਖਿਆ ਕਿ 2027 ’ਚ ਸੋ੍ਮ਼੍ਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਹਲਕੇ ਵਿਚੋਂ ਵੱਡੀ ਗਿਣਤੀ ਲੋਕ ਅਕਾਲੀ ਦਲ ਚ ਸ਼ਾਮਲ ਹੋ ਰਹੇ ਹਨ।

ਅਜੀਤ ਡੈਸਕ 17-10-2026
ਭਾਦਸੋਂ, 16 ਅਕਤੂਬਰ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ’ਚ ਵੱਖ ਵੱਖ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਇਸ ਸਮੇਂ ਬਿੱਟੂ ਚੱਠਾ ਨੇ ਆਖਿਆ ਕਿ 2027 ’ਚ ਸੋ੍ਮ਼੍ਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਹਲਕੇ ਵਿਚੋਂ ਵੱਡੀ ਗਿਣਤੀ ਲੋਕ ਅਕਾਲੀ ਦਲ ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਚ ਆਉਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਨੀ ਕੋਹਲੀ ਦੀ ਟੀਮ ’ਚੋਂ ਮੌਜੂਦਾ ਪੰਚਾਇਤ ਮੈਂਬਰ ਨਾਹਰ ਸਿੰਘ, ਅਵਤਾਰ ਸਿੰਘ ਤੇ ਬਹਾਦਰ ਸਿੰਘ ਸਮੇਤ ਸਮੂਹ ਟੀਮ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੋਕਾਂ ਦੀ ਆਵਾਜ਼ ਬਣਾਉਂਦਿਆਂ ਉਠਾਉਣਗੇ ਅਤੇ ਸਮਾਜ ਦੀ ਭਲਾਈ ਲਈ ਲਗਾਤਾਰ ਯਤਨ ਕਰਨਗੇ।ਇਸ ਮੌਕੇ ਦਲਜੀਤ ਸਿੰਘ, ਨਿਰਮਲ ਸਿੰਘ, ਹਰਭਜਨ ਸਿੰਘ, ਜਗਤਾਰ ਸਿੰਘ, ਸੁਖਦੀਪ ਸਿੰਘ, ਸਿਮਰਜੀਤ ਸਿੰਘ, ਹਾਕਮ ਸਿੰਘ, ਪ੍ਰਿਤਪਾਲ ਸਿੰਘ, ਹਰਦੀਪ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਚ ਸ਼ਾਮਲ ਹੋਏ। ਇਸ ਮੌਕੇ ਹਰਿੰਦਰ ਸਿੰਘ ਸਰਪੰਚ ਹਰਦਾਸਪੁਰ, ਐੱਮ. ਸੀ. ਅਰਵਿੰਦਰ ਸਿੰਘ ਬਿੱਟੂ, ਬੇਅੰਤ ਸਿੰਘ ਸਰਪੰਚ ਖੁਰਦ, ਅਮਰੀਕ ਸਿੰਘ ਪੇਧਨੀ, ਧਰਮਿੰਦਰ ਸਿੰਘ ਲੁਬਾਣਾ, ਤੇਜਪ੍ਰਤਾਪ ਸਿੰਘ ਕਾਕਾ ਵੋਹਰਾ, ਰਾਹੁਲ ਸ਼ਰਮਾ, ਅਨਮੋਲ ਚੱਠਾ, ਸਹਿਜ ਸਿੰਘ ਮੱਕੜ, ਚੰਨਜੋਤ ਸਿੰਘ ਯੂਥ ਪ੍ਰਧਾਨ, ਹਲਕਾ ਪਟਿਆਲਾ ਦਿਹਾਤੀ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਮਰਿਆਦਾ ਪੁਰਸ਼ੋਤਮ ਰਾਮਲੀਲ੍ਹਾ ਕਲੱਬ ਵਲੋਂ ਵੱਖ-ਵੱਖ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਟੌਹੜਾ ’ਚ ‘ਮਾਨ ਦੇ ਮੁਨਾਫੇ’ ਤਹਿਤ ਡੋਰ-ਟੂ-ਡੋਰ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।