18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਨਮਾਦਾਂ ’ਚ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਸਮਾਣਾ, 17 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 3 ਹਜ਼ਾਰ ਨਵੇਂ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਪਿੰਡ ਨਮਾਦਾਂ ਵਿਖੇ 3 ਕਿੱਲਿਆਂ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ।

ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ ਤੇ ਹੋਰ। ਅਜੀਤ ਤਸਵੀਰ 18-10-2026
ਸਮਾਣਾ, 17 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 3 ਹਜ਼ਾਰ ਨਵੇਂ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਪਿੰਡ ਨਮਾਦਾਂ ਵਿਖੇ 3 ਕਿੱਲਿਆਂ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖ਼ਾਰਨ, ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਅਤੇ ਖੇਡਾਂ ਦੇ ਖੇਤਰ ਵਿਚ ਆਪਣੀ ਪਛਾਣ ਬਣਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕਰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਅਲਾਮਤਾਂ ਤੋਂ ਦੂਰ ਰੱਖਣ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਦਾ ਵਿਕਾਸ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਵਧੇਰੇ ਮੌਕੇ ਮਿਲਣਗੇ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਵੀ ਉਤਸ਼ਾਹਿਤ ਕਰ ਰਹੇ ਹਨ। ਇਸ ਦੌਰਾਨ ਪਿੰਡ ਵਾਸੀਆਂ ਨੇ ਖੇਡ ਮੈਦਾਨ ਦੀ ਸੌਗਾਤ ਦੇਣ ਲਈ ਮਾਨ ਸਰਕਾਰ ਅਤੇ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਬਲਕਾਰ ਸਿੰਘ ਨਮਾਦਾਂ, ਪੰਚ ਜਗਤਾਰ ਸ਼ਰਮਾ, ਪੰਚ ਰਵਿੰਦਰ ਰਿੰਕਾ, ਪੰਚ ਕਰਮਜੀਤ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਮਲਕੀਤ ਸਿੰਘ, ਹਰਤੇਜ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਸਾਬਕਾ ਸਰਪੰਚ ਲਾਭ ਸਿੰਘ, ਕੇਵਲ ਸਿੰਘ, ਨਾਜਰ ਸਿੰਘ, ਲਾਲ ਸਿੰਘ, ਰਜਿੰਦਰ ਧੀਮਾਨ, ਕੁਲਦੀਪ ਧੀਮਾਨ, ਸੁਖਦੇਵ ਸਿੰਘ ਢੀਂਡਸਾ, ਪ੍ਰਿਤਪਾਲ ਸਿੰਘ, ਮਲਕੀਤ ਸਿੰਘ ਅਤੇ ‘ਆਪ’ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸੁਰਜੀਤ ਸਿੰਘ ਪਠਾਣਮਾਜਰਾ ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਨਿਯੁਕਤ ਅਗਲੀ ਖ਼ਬਰ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਚੁੱਕ ਰਹੀ ਮਹੱਤਵਪੂਰਨ ਕਦਮ-ਹਰਚੰਦ ਸਿੰਘ ਬਰਸਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।