18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਾਭਾ ਸ਼ਹਿਰ ਦੇ 23 ਵਾਰਡਾਂ ਦੇ ਵਿਕਾਸ ਕਾਰਜਾਂ ਲਈ ਲਗਾਏ ਗਏ 42 ਟੈਂਡਰ : ਪ੍ਰਧਾਨ ਜਸਦੀਪ ਸਿੰਘ ਖੰਨਾ

ਨਾਭਾ, 17 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਨਾਭਾ ਵਲੋਂ ਸ਼ਹਿਰ ਦੀ ਸਫ਼ਾਈ ਅਤੇ ਵਿਕਾਸ ਕਾਰਜਾਂ ਦੀ ਚੱਲ ਰਹੀ ਮੁਹਿੰਮ ਤਹਿਤ ਸਹਿਰ ਦੇ 23 ਵਾਰਡਾਂ ਦੇ ਵਿਕਾਸ ਕਾਰਜਾਂ ਲਈ 42 ਟੈਂਡਰ ਲਗਾ ਦਿੱਤੇ ਗਏ ਹਨ ਤਾਂ ਜੋ ਸ਼ਹਿਰ ਦੀ ਸੁੰਦਰਤਾ ਵਿਚ ਹੋਰ ਵਾਧਾ ਕੀਤਾ ਜਾ ਸਕੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਜਸਦੀਪ ਸਿੰਘ ਖੰਨਾ ਨੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕੀਤਾ।

ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ, ਜਸਦੀਪ ਸਿੰਘ ਖੰਨਾ ਪ੍ਰਧਾਨ ਨਗਰ ਕੌਂਸਲ 18-10-2026
ਨਾਭਾ, 17 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਨਾਭਾ ਵਲੋਂ ਸ਼ਹਿਰ ਦੀ ਸਫ਼ਾਈ ਅਤੇ ਵਿਕਾਸ ਕਾਰਜਾਂ ਦੀ ਚੱਲ ਰਹੀ ਮੁਹਿੰਮ ਤਹਿਤ ਸਹਿਰ ਦੇ 23 ਵਾਰਡਾਂ ਦੇ ਵਿਕਾਸ ਕਾਰਜਾਂ ਲਈ 42 ਟੈਂਡਰ ਲਗਾ ਦਿੱਤੇ ਗਏ ਹਨ ਤਾਂ ਜੋ ਸ਼ਹਿਰ ਦੀ ਸੁੰਦਰਤਾ ਵਿਚ ਹੋਰ ਵਾਧਾ ਕੀਤਾ ਜਾ ਸਕੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਜਸਦੀਪ ਸਿੰਘ ਖੰਨਾ ਨੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਦੀ ਅਗਵਾਈ ਹੇਠ ਸ਼ਹਿਰ ਨੂੰ ਸੁੰਦਰ ਬਣਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਕਿਉਂ ਜੋ ਵਿਧਾਇਕ ਦੇਵ ਮਾਨ ਵਲੋਂ ਨਗਰ ਕੌਂਸਲ ਨੂੰ ਸਮੇਂ - ਸਮੇਂ ’ਤੇ ਸ਼ਹਿਰ ਦੀ ਬੇਹਤਰੀ ਲਈ ਵੱਡੀ ਗਿਣਤੀ ਵਿਚ ਫੰਡ ਮੁਹਈਆ ਕਰਵਾਏ ਜਾ ਰਹੇ ਹਨ। ਪ੍ਰਧਾਨ ਖੰਨਾ ਨੇ ਕਿਹਾ ਕਿ ਪਿਛਲੇ 50 ਸਾਲਾਂ ਤੋਂ ਜੋ ਸ਼ਹਿਰ ਵਾਸੀ ਥਾਂ-ਥਾਂ ਖੜ੍ਹਨ ਵਾਲੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਉਸ ਦਾ ਵੀ ਜਲਦੀ ਹੀ ਹੱਲ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਭਾਵੇਂ ਹੀਰਾ ਮਹਿਲ ਕਾਲੋਨੀ ਵਾਸੀਆਂ ਦੀ ਪਾਣੀ ਦੀ ਸਮੱਸਿਆ ਹੋਵੇ ਜਾਂ ਭਿਖੀ ਮੋੜ ਦੀ, ਸ਼ਹਿਰ ਵਾਸੀਆਂ ਨੂੰ ਆ ਰਹੀਆਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਜਲਦੀ ਹੀ ਹਲਕਾ ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਕੱਢਿਆ ਜਾ ਰਿਹਾ ਹੈ। ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸੰਬੰਧਿਤ ਵਿਭਾਗ ਵਲੋਂ ਉਨ੍ਹਾਂ ਸੜਕਾਂ ਦੀ ਮਨਜ਼ੂਰੀ ਆ ਗਈ ਹੈ ਅਤੇ ਟੈਂਡਰ ਲਗਾ ਦਿੱਤੇ ਗਏ ਹਨ, ਜੋ ਸੜਕਾਂ ਪਾਣੀ ਦੀ ਨਿਕਾਸੀ ਦੇ ਪਾਇਪ ਪਾਉਣ ਲਈ ਪੁੱਟੀਆਂ ਗਈਆਂ ਸਨ। ਚੇਅਰਮੈਨ ਖੰਨਾ ਨੇ ਕਿਹਾ ਕਿ 96 ਲੱਖ 33 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੀਆਂ ਇਹ ਸੜਕਾਂ ਦਾ ਕੰਮ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੀ ਅਗਵਾਈ ਹੇਠ ਜਲਦੀ ਹੀ ਸ਼ੁਰੂ ਹੋ ਜਾਵੇਗਾ, ਜਿਨ੍ਹਾਂ ਨੂੰ ਦਿਵਾਲੀ ਤੋਂ ਪਹਿਲਾਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ। ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਅਤੇ ਨਗਰ ਕੌਂਸਲ ਪ੍ਰਧਾਨ ਜਸਦੀਪ ਸਿੰਘ ਖੰਨਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਦਾ ਪੂਰਾ ਸਾਥ ਦੇਣ।
ਪਿਛਲੀ ਖ਼ਬਰ ਪੰਜਾਬ ਬੰਦ ਸੂਬਾ ਵਾਸੀਆਂ ਦੇ ਦਰਦ, ਰੋਸ ਤੇ ਸਰਕਾਰ ਤੋਂ ਟੁੱਟ ਚੁੱਕੇ ਵਿਸ਼ਵਾਸ ਦੀ ਆਵਾਜ਼- ਗੌਰਵ ਸੰਧੂ ਅਗਲੀ ਖ਼ਬਰ ਲੋਕ ਹਿੱਤਾਂ ਲਈ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਮੁੜ ਚੋਣਾਂ ਜਿੱਤੇਗੀ-ਹਰਪ੍ਰੀਤ ਸਿੰਘ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।