18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹੈਰੀ ਮੁਖਮੈਲਪੁਰ ਵਲੋਂ ਅੱਧੀ ਦਰਜਨ ਕੌਂਸਲਰਾਂ ਨਾਲ ਘਨੌਰ ਵਿਖੇ ਡੋਰ-ਟੂ-ਡੋਰ ਪ੍ਰਚਾਰ

ਘਨੌਰ, 17 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੈਕਟਰੀ ਹੈਰੀ ਮੁਖਮੈਲਪੁਰ ਵਲੋਂ ਹਲਕਾ ਘਨੌਰ ਅੰਦਰ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਪਿੰਡਾਂ ਵਿਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਦਕਿ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਘਰ-ਘਰ ਜਾ ਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ-ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 18-10-2026
ਘਨੌਰ, 17 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੈਕਟਰੀ ਹੈਰੀ ਮੁਖਮੈਲਪੁਰ ਵਲੋਂ ਹਲਕਾ ਘਨੌਰ ਅੰਦਰ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਪਿੰਡਾਂ ਵਿਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਦਕਿ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਘਰ-ਘਰ ਜਾ ਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ-ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਪਿੰਡਾਂ ਤੇ ਸ਼ਹਿਰ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਨਗਰ ਪੰਚਾਇਤ ਘਨੌਰ ਦੇ ਅੱਧੀ ਦਰਜਨ ਤੋਂ ਵੱਧ ਕੌਂਸਲਰਾਂ ਵਲੋਂ ਸ਼ਹਿਰ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਹੈਰੀ ਮੁਖਮੈਲਪੁਰ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਇਮਾਨਦਾਰੀ ਨਾਲ ਪੂਰਾ ਕੀਤਾ। ਇਸ ਮੌਕੇ ਹਾਜ਼ਰ ਕੌਂਸਲਰਾਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸੱਚੀ ਪਾਰਟੀ ਹੈ। ਉਨ੍ਹਾਂ ਨੇ ਹੈਰੀ ਮੁਖਮੈਲਪੁਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪੂਰਾ ਭਰੋਸਾ ਦਿੱਤਾ। ਹੈਰੀ ਮੁਖਮੈਲਪੁਰ ਨੇ ਸਮੂਹ ਕੌਂਸਲਰਾਂ, ਪਾਰਟੀ ਆਗੂਆਂ ਅਤੇ ਘਨੌਰ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮਾਗਮ ਵਿਚ ਅੰਕਿਤ ਸੂਦ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਘਨੌਰ, ਅਸ਼ਵਨੀ ਕੁਮਾਰ ਸਨੌਲੀਆਂ ਬਲਾਕ ਪ੍ਰਧਾਨ, ਹੈਪੀ ਰਾਮਪੁਰ, ਨਿਰਮਲ ਸੋਨੂੰ ਘਨੌਰ, ਮੱਖਣ ਖਾਨ ਬਲਾਕ ਪ੍ਰਧਾਨ, ਮੁਖਤਿਆਰ ਸਿੰਘ ਗੁਰਾਇਆ ਕੌਂਸਲਰ, ਬਲਜਿੰਦਰ ਸਿੰਘ ਕੌਂਸਲਰ, ਸੁਰਿੰਦਰ ਤੁਲੀ, ਵੀਨਾ ਰਾਣੀ ਕੌਂਸਲਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸ਼ਹਿਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਭੈਣੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਰਾਜਿੰਦਰ ਸਿੰਘ ਵਲੋਂ ਸਰਗਰਮੀਆਂ ਹੋਈਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।