20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਬਣਾਉਣਗੇ ਕਾਂਗਰਸ ਦੀ ਸਰਕਾਰ- ਜਿੰਦਰੀ ਲੱਧਾਹੇੜੀ

ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ ਕਿਉਂ ਜੋ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਉਪਰੰਤ ਆਪ ਪਾਰਟੀ ਵਲੋਂ ਕੋਈ ਵੀ ਵਾਅਦਾ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨਾਲ ਕੀਤਾ ਗਿਆ ਸੀ ਉਸ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਪੰਜਾਬ ਵਾਸੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਸੂਬਾ ਉਪ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਲੱਧਾਹੇੜੀ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 19-10-2026
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ ਕਿਉਂ ਜੋ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਉਪਰੰਤ ਆਪ ਪਾਰਟੀ ਵਲੋਂ ਕੋਈ ਵੀ ਵਾਅਦਾ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨਾਲ ਕੀਤਾ ਗਿਆ ਸੀ ਉਸ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਪੰਜਾਬ ਵਾਸੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਸੂਬਾ ਉਪ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਲੱਧਾਹੇੜੀ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਨਾਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਇਕ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ ਜਿਸ ਦੌਰਾਨ ਨੌਜਵਾਨ ਵਰਗ ਘਰ ਘਰ ਪਹੁੰਚ ਕੇ ਲੋਕਾਂ ਨੂੰ ਭਾਰਤੀ ਜਨਤਾ ਲੋਕ ਪੱਖੀ ਨੀਤੀਆਂ ਪ੍ਰਤੀ ਜਾਗਰੂਕ ਕਰੇਗਾ। ਜਿੰਦਰੀ ਲੱਧਾਹੇੜੀ ਮੈ ਕਿਹਾ ਕੀ ਨਾਭਾ ਹਲਕੇ ਦਾ ਵਿਕਾਸ ਜੋ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਸਾਧੂ ਸਿੰਘ ਧਰਮਸੋਤ ਵੱਲੋਂ ਕਰਵਾਇਆ ਗਿਆ ਸੀ ਉਸ ਨੂੰ ਅੱਗੇ ਤੋਰਨ ਵਿੱਚ ਵੀ ਸੂਬੇ ਦੀ ਆਪ ਸਰਕਾਰ ਨਾਕਾਮ ਸਾਬਿਤ ਤੋਂ ਹੋਈ ਹੈ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਸਮਾਣਾ ਦੇ ਕਾਂਗਰਸੀ ਆਗੂ ‘ਆਪ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਹੈਰੋਇਨ ਸਣੇ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।