19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਿਆਲੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜਨਤਕ ਮੀਟਿੰਗਾਂ

ਘਨੌਰ, 18 ਅਕਤੂਬਰ (ਸਰਦਾਰਾ ਸਿੰਘ ਲਾਛੜੂ) -ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਤੇ ਵਿਕਾਸਮੁਖੀ ਨੀਤੀਆਂ ਸਦਕਾ ਪੰਜਾਬ ਦਾ ਹਰ ਵਰਗ ਖੁਸ਼ਹਾਲੀ ਵੱਲ ਵਧ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੀ.

ਅਜੀਤ ਡੈਸਕ 19-10-2026
ਘਨੌਰ, 18 ਅਕਤੂਬਰ (ਸਰਦਾਰਾ ਸਿੰਘ ਲਾਛੜੂ) -ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਤੇ ਵਿਕਾਸਮੁਖੀ ਨੀਤੀਆਂ ਸਦਕਾ ਪੰਜਾਬ ਦਾ ਹਰ ਵਰਗ ਖੁਸ਼ਹਾਲੀ ਵੱਲ ਵਧ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੀ.ਏ.ਡੀ.ਬੀ. ਘਨੌਰ ਦੇ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਕੀਤੀਆਂ ਜਨਤਕ ਮੀਟਿੰਗਾਂ ਦੌਰਾਨ ਕੀਤਾ। ਇਨ੍ਹਾਂ ਦੌਰਿਆਂ ਦੌਰਾਨ ਚੇਅਰਮੈਨ ਸਿਆਲੂ ਨੂੰ ਪਿੰਡਾਂ ਦੇ ਲੋਕਾਂ, ਪੰਚਾਂ-ਸਰਪੰਚਾਂ ਤੇ ਪਾਰਟੀ ਆਗੂਆਂ ਵਲੋਂ ਭਰਵਾਂ ਹੁੰਗਾਰਾ ਅਤੇ ਨਿੱਘਾ ਸਵਾਗਤ ਮਿਲ ਰਿਹਾ ਹੈ। ਵੱਡੀ ਗਿਣਤੀ ਵਿਚ ਮੌਜੂਦਾ ਸਰਪੰਚ, ਪੰਚਾਇਤ ਮੈਂਬਰ, ਯੂਥ ਵਿੰਗ ਦੇ ਵਰਕਰ ਅਤੇ ਸੀਨੀਅਰ ਅਹੁਦੇਦਾਰ ਕਾਫ਼ਲੇ ਦੇ ਰੂਪ ਵਿਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਪਿੰਡ-ਪਿੰਡ ਹੋ ਰਹੇ ਇਕੱਠਾਂ ਤੋਂ ਸਾਫ਼ ਜ਼ਾਹਿਰ ਹੈ ਕਿ ਹਲਕਾ ਘਨੌਰ ਦੇ ਲੋਕ ‘ਆਪ’ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਚੇਅਰਮੈਨ ਸਿਆਲੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਹਰ ਵਰਗ ਦੇ ਭਲੇ ਲਈ ਇਤਿਹਾਸਕ ਕਦਮ ਚੁੱਕੇ ਹਨ। ਇਸ ਮੌਕੇ ਹਾਜ਼ਰ ਸਰਪੰਚਾਂ ਅਤੇ ਆਗੂਆਂ ਨੇ ਕਿਹਾ ਕਿ ਚੇਅਰਮੈਨ ਸਿਆਲੂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਦਿਨ-ਰਾਤ ਯਤਨਸ਼ੀਲ ਹਨ ਅਤੇ ਹਲਕੇ ’ਚ ਪਾਰਟੀ ਨੂੰ ਹੋਰ ਬੁਲੰਦੀਆਂ ’ਤੇ ਲਿਜਾਣ ਲਈ ਉਹ ਪੂਰੀ ਏਕਤਾ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਭਾਜਪਾ ਆਗੂ ਬਿੱਟੂ ਨੇ ਨਸ਼ਿਆਂ ਖ਼ਿਲਾਫ਼ ਸਟਿੰਗ ਆਪ੍ਰੇਸ਼ਨ ਕਰਕੇ ਪੁਲਿਸ ਨੂੰ ਫੜਾਏ ਨਸ਼ਾ ਤਸਕਰ ਨਸ਼ਿਆਂ ਖ਼ਿਲਾਫ਼ ਲੜਾਈ ਹਮੇਸ਼ਾ... ਅਗਲੀ ਖ਼ਬਰ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।