ਪਿੰਡ ਲੰਗੜੋਈ ਦੀ ਪੰਚਾਇਤ ਵਲੋਂ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ
ਡਕਾਲਾ, 18 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਲੰਗੜੋਈ ਵਿਖੇ ਜੈ ਬਾਬਾ ਨਿਰਮਾਣ ਦਾਸ ਦੀ ਰਹਿਮਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 79ਵਾਂ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ ਹੈ। ਇਹ ਖੇਡ ਮੇਲਾ 18, 19 ਤੇ 20 ਅਕਤੂਬਰ ਤੱਕ ਤਿੰਨ ਦਿਨ ਚੱਲੇਗਾ।
ਡਕਾਲਾ, 18 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਲੰਗੜੋਈ ਵਿਖੇ ਜੈ ਬਾਬਾ ਨਿਰਮਾਣ ਦਾਸ ਦੀ ਰਹਿਮਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 79ਵਾਂ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ ਹੈ। ਇਹ ਖੇਡ ਮੇਲਾ 18, 19 ਤੇ 20 ਅਕਤੂਬਰ ਤੱਕ ਤਿੰਨ ਦਿਨ ਚੱਲੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਲਾਲ ਸਿੰਘ ਨੇ ਦੱਸਿਆ ਕਿ ਪਿੰਡ ਲੰਗੜੋਈ ਦੀ ਇਹ ਕਬੱਡੀ ਦੀ ਪਰੰਪਰਾ 79 ਸਾਲਾਂ ਤੋਂ ਲਗਾਤਾਰ ਚੱਲੀ ਆ ਰਹੀ ਹੈ ਜੋ ਕਿ ਇਲਾਕੇ ਭਰ ਵਿਚ ਆਪਣੀ ਵੱਖਰੀ ਪਹਿਚਾਣ ਰੱਖਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸਭ ਤੋਂ ਵਧੀਆ ਸਾਧਨ ਹਨ। 18 ਅਕਤੂਬਰ ਨੂੰ ਉਦਘਾਟਨੀ ਸਮਾਰੋਹ ਮੌਕੇ ਪਿੰਡ ਦੀ ਸਮੂਹ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਪਹੁੰਚੀਆਂ ਵੱਖ-ਵੱਖ ਕਬੱਡੀ ਟੀਮਾਂ ਦੇ ਖਿਡਾਰੀਆਂ ਨੂੰ ਜੈ ਬਾਬਾ ਜੀ ਦਾ ਅਸ਼ੀਰਵਾਦ ਦੇ ਕੇ ਮੈਦਾਨ ’ਚ ਉਤਾਰਿਆ ਗਿਆ। ਸਰਪੰਚ ਨੇ ਅੱਗੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਖੇਡ ਮੇਲੇ ਦੌਰਾਨ ਕਬੱਡੀ ਦੇ ਨਾਲ-ਨਾਲ ਕੁਸ਼ਤੀ ਦੇ ਵੱਡੇ ਦੰਗਲ ਵੀ ਕਰਵਾਏ ਜਾਣਗੇ, ਜਿਸ ਵਿਚ ਪੰਜਾਬ ਦੇ ਨਾਮਵਰ ਪਹਿਲਵਾਨ ਆ ਕੇ ਆਪਣੇ ਜੌਹਰ ਦਿਖਾਉਣਗੇ। ਖੇਡ ਮੇਲੇ ਦੇ ਦੂਜੇ ਦਿਨ 19 ਅਕਤੂਬਰ ਨੂੰ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਦਕਿ 20 ਅਕਤੂਬਰ ਨੂੰ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਮੌਕੇ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਅਤੇ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ। ਇਸ ਮੌਕੇ ਬੀਰਬਲ ਸਿੰਘ ਠੇਕੇਦਾਰ, ਨਪਿੰਦਰ ਸਿੰਘ, ਗੁਰਮੀਤ ਸਿੰਘ, ਬਲਬੀਰ ਸਿੰਘ, ਮੱਖਣ ਸਿੰਘ, ਬਹਾਦਰ ਖਾਨ, ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਜੱਸਾ ਸਿੰਘ ਅਤੇ ਜਸਵੀਰ ਸਿੰਘ ਠੇਕੇਦਾਰ ਸਮੇਤ ਸਮੂਹ ਪੰਚਾਇਤ ਮੈਂਬਰਾਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।