ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
ਸਮਾਣਾ, 20 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਠੇਕਾ ਤੇ ਬਾਹਰੀ ਸਰੋਤਾਂ ’ਤੇ ਰੱਖੇ ਮੁਲਾਜ਼ਮਾਂ ਨੇ ਦੁਸਹਿਰੇ ਦੇ ਤਿਉਹਾਰ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਪਿੱਟ ਸਿਆਪਾ ਕੀਤਾ। ਮੁਲਾਜ਼ਮ ਆਗੂ ਹਾਕਮ ਸਿੰਘ ਧਨੇਠਾ, ਬਲਕਾਰ ਸਿੰਘ ਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ‘ਆਪ’ ਨੇ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਠੇਕੇ ਅਤੇ ਬਾਹਰੀ ਸਰੋਤਾਂ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ‘ਆਪ’ ਸਰਕਾਰ ਆਪਣਾ ਕਾਰਜਕਾਲ ਪੂਰਾ ਕਰਨ ਵਾਲੀ ਹੈ ਪਰ ਵੱਖ-ਵੱਖ ਮਹਿਕਮਿਆਂ ਵਿਚ ਰੱਖੇ ਠੇਕਾ ਤੇ ਬਾਹਰੀ ਸਰੋਤਾਂ ਵਾਲੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਅਜੀਤ ਡੈਸਕ
21-10-2026