21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ’ਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ , 20 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵਿਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ।

ਅਜੀਤ ਡੈਸਕ 21-10-2026
ਪਟਿਆਲਾ , 20 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵਿਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿਚ ਖਿਡਾਰੀ ਭਾਗ ਲੈ ਰਹੇ ਹਨ। ਇਨ੍ਹਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਜਿਮਨਾਸਟਿਕ ਅਤੇ ਖੋ-ਖੋ ਵਿਚ ਵੱਖ-ਵੱਖ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਮੈਡਲ ਸੈਰਮਨੀ ਕੀਤੀ ਗਈ। ਇਸ ਮੈਡਲ ਸੈਰਮਨੀ ਵਿਚ ਜਿਮਨਾਸਟਿਕ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਲਈ ਸ੍ਰੀ ਵਿਕਾਸ ਸਭਰਵਾਲ ਏ.ਆਈ.ਜੀ. ਵਿਜੀਲੈਂਸ ਵਿਭਾਗ (ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਿਮਨਾਸਟਿਕਸ) ਨੇ ਸ਼ਿਰਕਤ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਬੱਡੀ ਸਰਕਲ ਸਟਾਇਲ ਦੇ ਟੂਰਨਾਮੈਂਟ ਵਿਚ ਗੁਰਲਾਲ ਸਿੰਘ ਘਨੌਰ ਐਮ.ਐਲ.ਏ. ਘਨੌਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਮੈਡਲ ਸੈਰਮਨੀ ਕੀਤੀ ਗਈ। ਅੰਡਰ-17 ਆਰਟਿਸਟਿਕ ਜਿਮਨਾਸਟਿਕ ਈਵੈਂਟ ਟੇਬਲ ਵੌਲਟ ਲੜਕੀਆਂ ਵਿਚ ਐਸ.ਏ.ਐਸ. ਨਗਰ ਦੀ ਆਸਥਾ ਨੇ ਪਹਿਲਾ ਸਥਾਨ, ਅੰਮ੍ਰਿਤਸਰ ਦੀ ਪ੍ਰਭਜੋਤ ਕੌਰ ਨੇ ਦੂਸਰਾ ਸਥਾਨ, ਅੰਮ੍ਰਿਤਸਰ ਦੀ ਜਾਗ੍ਰਿਤੀ ਨੇ ਤੀਸਰਾ ਅਤੇ ਗੁਰਦਾਸਪੁਰ ਦੀ ਮੁਸਕਾਨ ਨੇ ਤੀਸਰਾ ਸਥਾਨ ਹਾਸਲ ਕੀਤਾ। ਆਰਟਿਸਟਿਕ ਜਿਮਨਾਸਟਿਕ ਦੀ ਟੀਮ ਵਿਚ ਐਸ.ਏ.ਐਸ. ਨਗਰ ਨੇ ਪਹਿਲਾ ਸਥਾਨ, ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਗੁਰਦਾਸਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ ਟੀਮ ਵਿਚ ਐਸ.ਏ.ਐਸ. ਨਗਰ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਫਲੌਰ ਈਵੈਂਟ ਵਿਚ ਜਲੰਧਰ ਦੇ ਕ੍ਰਿਸ਼ਨਾ ਨੇ ਪਹਿਲਾ ਸਥਾਨ, ਗੁਰਦਾਸਪੁਰ ਦੇ ਅਨਮੋਲ ਬਠਨੋਤਰਾ ਨੇ ਦੂਸਰਾ ਸਥਾਨ, ਲੁਧਿਆਣਾ ਦੇ ਲਲਿਤ ਵਰਮਾ ਨੇ ਤੀਸਰਾ ਅਤੇ ਦਾਨੀਅਲ ਵਾਡਵਾ ਨੇ ਪਟਿਆਲੇ ਤੋਂ ਤੀਸਰਾ ਸਥਾਨ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਰਿਧਮਿਕ ਜਿਮਨਾਸਟਿਕ ਉਮਰ ਵਰਗ ਅੰਡਰ-17 ਲੜਕੀਆਂ ਹੂਪ ਈਵੈਂਟ ਵਿਚ ਹਰਮਨਜੀਤ ਕੌਰ ਅੰਮ੍ਰਿਤਸਰ ਨੇ ਪਹਿਲਾ ਸਥਾਨ, ਸੀਰਤ ਆਨੰਦ ਐਸ.ਏ.ਐਸ. ਨਗਰ ਨੇ ਦੂਸਰਾ ਸਥਾਨ, ਚਰਨਪ੍ਰੀਤ ਕੌਰ ਅੰਮ੍ਰਿਤਸਰ ਨੇ ਤੀਸਰਾ ਅਤੇ ਸੰਜਨਾ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ। ਕਬੱਡੀ ਸਰਕਲ ਸਟਾਇਲ ਗੇਮ ਅੰਡਰ-17 ਲੜਕੀਆਂ ਵਿਚ ਮੋਗਾ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ, ਫਰੀਦਕੋਟ ਦੀ ਟੀਮ ਨੇ ਤੀਸਰਾ ਸਥਾਨ ਅਤੇ ਸੰਗਰੂਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਵਿਚ ਮਾਨਸਾ ਦੀ ਟੀਮ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਸਰਾ ਸਥਾਨ, ਸੰਗਰੂਰ ਦੀ ਟੀਮ ਨੇ ਤੀਸਰਾ ਸਥਾਨ ਅਤੇ ਮਲੇਰਕੋਟਲਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਅੰਡਰ-14 ਲੜਕੀਆਂ ਵਿਚ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ, ਫਰੀਦਕੋਟ ਦੀ ਟੀਮ ਨੇ ਦੂਸਰਾ ਸਥਾਨ, ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਅਤੇ ਬਠਿੰਡਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਖੋ-ਖੋ ਉਮਰ ਵਰਗ ਅੰਡਰ-14 ਲੜਕਿਆਂ ਵਿਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਜਲੰਧਰ ਤੇ ਲੁਧਿਆਣਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਵਿਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਦੂਸਰਾ ਸਥਾਨ ਅਤੇ ਸੰਗਰੂਰ ਤੇ ਮੋਗਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਵਿਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ, ਲੁਧਿਆਣਾ ਤੇ ਜਲੰਧਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਸ੍ਰੀ ਮੁਕਤਸਰ ਸਾਹਿਬ ਤੇ ਮੋਗਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਸ਼ਾਨਦਰ ਜਿੱਤ ਹਾਸਲ ਕੀਤੀ।
ਪਿਛਲੀ ਖ਼ਬਰ ਜ਼ਹਿਰ ਨਿਗਲ ਕੇ ਪ੍ਰੇਮਿਕਾ ਦੇ ਘਰ ਪੁੱਜੇ ਨੌਜਵਾਨ ਵਲੋਂ ਮਾਂ-ਧੀ ’ਤੇ ਹਮਲਾ, ਨੌਜਵਾਨ ਦੀ ਮੌਤ ਅਗਲੀ ਖ਼ਬਰ ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।