ਸਰਕਾਰੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ
ਸਮਾਣਾ, 21 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਮੁਲਾਜ਼ਮ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 21 ਅਤੇ 22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ। ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੀਤੇ ਜਾ ਰਹੇ ਇਸ ਸੰਘਰਸ਼ ਨਾਲ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਅਜੀਤ ਡੈਸਕ
22-10-2026