22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

ਪਟਿਆਲਾ, 21 ਅਕਤੂਬਰ (ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਨੇੜਲੇ ਪਿੰਡ ਫਤਿਹਪੁਰ ਵਿਖੇ ਗੁਰਦੁਆਰਾ ਜਿੱਤਸਰ ਸਾਹਿਬ, ਸ਼ਹੀਦ ਸਿੰਘਾਂ ਤੋਂ ਸੰਤ ਰਣਜੋਧ ਸਿੰਘ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਦੂਰੋਂ ਨੇੜਿਉਂ ਪਿੰਡਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਤੇ ਫੁੱਲਾਂ ਨਾਲ ਸਜੀ ਟਰਾਲੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸੁਸ਼ੋਭਿਤ ਸੀ।

ਅਜੀਤ ਡੈਸਕ 22-10-2026
ਪਟਿਆਲਾ, 21 ਅਕਤੂਬਰ (ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਨੇੜਲੇ ਪਿੰਡ ਫਤਿਹਪੁਰ ਵਿਖੇ ਗੁਰਦੁਆਰਾ ਜਿੱਤਸਰ ਸਾਹਿਬ, ਸ਼ਹੀਦ ਸਿੰਘਾਂ ਤੋਂ ਸੰਤ ਰਣਜੋਧ ਸਿੰਘ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਦੂਰੋਂ ਨੇੜਿਉਂ ਪਿੰਡਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਤੇ ਫੁੱਲਾਂ ਨਾਲ ਸਜੀ ਟਰਾਲੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸੁਸ਼ੋਭਿਤ ਸੀ। ਨਗਰ ਕੀਰਤਨ ਜੋ ਹਰੇਕ ਸਾਲ ਸਜਾਇਆ ਜਾਂਦਾ ਹੈ ’ਚ ਟਰੈਕਟਰ-ਟਰਾਲੀਆਂ, ਕਾਰਾਂ, ਮੋਟਰਸਾਈਕਲਾਂ ਸਮੇਤ ਹਰੇਕ ਤਰ੍ਹਾਂ ਦੇ ਵਾਹਨ ਸ਼ਾਮਿਲ ਸਨ। ਸੰਤ ਰਣਜੋਧ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਆਏ ਰਾਗੀ, ਢਾਡੀ, ਕੀਰਤਨੀਏ ਸਿੰਘਾਂ ਵਲੋਂ ਆਪਣੀ ਕਲਾ ਦੇ ਜ਼ੌਹਰ ਦਿਖਾਏ ਜਾਂਦੇ ਹਨ। ਉਨ੍ਹਾਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਣ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਧਾਨ ਸਭਾ ’ਚ ਮਤਾ ਪਾਸ ਕਰੇ ਸਰਕਾਰ- ਭੱਟੀ ਅਗਲੀ ਖ਼ਬਰ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਸਦਕਾ ਪੰਜਾਬ ਤਰੱਕੀ ਦੀਆਂ ਨਵੀਂਆਂ ਬੁਲੰਦੀਆਂ ਵੱਲ ਵਧ ਰਿਹਾ- ਹਰਚੰਦ ਸਿੰਘ ਬਰਸਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।