24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਟੈਗੋਰ ਸਕੂਲ ਦੇ ਵਿਦਿਆਰਥੀ ਦਿਸ਼ਾਂਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ

ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫਗਾਨਾ ਨੇੜੇ ਦੇਵੀਗੜ੍ਹ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦਿਸ਼ਾਂਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਤੀਰਅੰਦਾਜ਼ੀ ਟੂਰਨਾਮੈਂਟ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 24-10-2026
ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫਗਾਨਾ ਨੇੜੇ ਦੇਵੀਗੜ੍ਹ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦਿਸ਼ਾਂਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਤੀਰਅੰਦਾਜ਼ੀ ਟੂਰਨਾਮੈਂਟ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਦਿਸ਼ਾਂਤ ਸਿੰਘ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਬਰ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਉਤਸ਼ਾਹਿਤ ਕਰਨਾ ਹੈ। ਦਿਸ਼ਾਂਤ ਸਿੰਘ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਸਕੂਲ ਪਰਿਵਾਰ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਨਵੀਆਂ ਉਪਲਬਧੀਆਂ ਹਾਸਲ ਕਰਕੇ ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗਾ।
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਲੈ ਜਾਣ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਿੰਡ-ਪਿੰਡ ਜਾ ਕੇ ਲੋਕਾਂ ਦੀ ਗੱਲ ਸੁਣਨਾ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਸਾਡਾ ਉਦੇਸ਼- ਸੰਜੀਵ ਸ਼ਰਮਾ ਕਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।