24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਰਕਾਰੀ ਸਕੂਲ ਕਲਿਆਣ ਵਿਖੇ ਕਰੀਅਰ ਕੌਂਸਲਿੰਗ-ਕਮ-ਨਸ਼ਾ ਜਾਗਰੂਕਤਾ ਕੈਂਪ ਲਗਾਇਆ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲਿਆਣ, ਪਟਿਆਲਾ ਵਿਖੇ ਕਰੀਅਰ ਕਾਊਂਸਲਿੰਗ-ਕਮ-ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲਿਆਣ, ਪਟਿਆਲਾ ਵਿਖੇ ਕਰਵਾਏ ਪ੍ਰੋਗਰਾਮ ਦਾ ਦ੍ਰਿਸ਼। ਅਜੀਤ ਤਸਵੀਰ 24-10-2026
ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲਿਆਣ, ਪਟਿਆਲਾ ਵਿਖੇ ਕਰੀਅਰ ਕਾਊਂਸਲਿੰਗ-ਕਮ-ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਹੀ ਕਰੀਅਰ ਦੀ ਚੋਣ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਡੀ.ਬੀ.ਈ.ਈ., ਪਟਿਆਲਾ ਦੇ ਡਿਪਟੀ ਸੀ. ਈ. ਓ. ਸਤਿੰਦਰ ਸਿੰਘ ਅਤੇ ਕਰੀਅਰ ਕਾਊਂਸਲਰ ਡਾ. ਰੂਪਸੀ ਪਾਹੂਜਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕਰੀਅਰ ਦੀ ਚੋਣ ਕਰਨ ਅਤੇ ਜੀਵਨ ਵਿੱਚ ਸਪੱਸ਼ਟ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਹੀ ਸਮੇਂ ‘ਤੇ ਲਿਆ ਗਿਆ ਕਰੀਅਰ ਸਬੰਧੀ ਫੈਸਲਾ ਅਤੇ ਲੋੜੀਂਦੇ ਹੁਨਰਾਂ ਦੀ ਸਿਖਲਾਈ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਸਕਦੀ ਹੈ। ਕੈਂਪ ਦੌਰਾਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸੰਦਰਭ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ ਅਤੇ ਮਾਨਸਿਕ ਸਿਹਤ, ਪਰਿਵਾਰਕ ਜੀਵਨ, ਸਿੱਖਿਆ ਅਤੇ ਸਮਾਜ ਉੱਤੇ ਪੈਣ ਵਾਲੇ ਗੰਭੀਰ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਗਲਤ ਸੰਗਤ ਤੋਂ ਬਚਣ, ਸਿਹਤਮੰਦ ਆਦਤਾਂ ਅਪਣਾਉਣ ਅਤੇ ਆਪਣਾ ਧਿਆਨ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਡੀ.ਬੀ.ਈ.ਈ. ਪਟਿਆਲਾ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ, ਜਿਨ੍ਹਾਂ ਵਿਚ ਕਰੀਅਰ ਕਾਊਂਸਲਿੰਗ, ਪਲੇਸਮੈਂਟ ਕੈਂਪ, ਨੌਕਰੀਆਂ ਸਬੰਧੀ ਜਾਣਕਾਰੀ, ਹੁਨਰ ਵਿਕਾਸ ਕੋਰਸ ਅਤੇ ਸਵੈ-ਰੋਜ਼ਗਾਰ ਲਈ ਵੱਖ-ਵੱਖ ਸਰਕਾਰੀ ਕਰਜ਼ਾ ਯੋਜਨਾਵਾਂ ਸ਼ਾਮਲ ਹਨ, ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਹੁਨਰ ਹਾਸਲ ਕਰਨ ਅਤੇ ਭਵਿੱਖ ਵਿੱਚ ਰੋਜ਼ਗਾਰ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਉਪਲਬਧ ਮੌਕਿਆਂ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਇਹ ਸੰਦੇਸ਼ ਦਿੱਤਾ ਗਿਆ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ, ਮਿਆਰੀ ਸਿੱਖਿਆ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਦੀ ਤਰੱਕੀ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਲਈ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ।ਇਹ ਵੀ ਦੱਸਿਆ ਗਿਆ ਕਿ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 97791-00200 ਅਤੇ ਨਸ਼ਾ ਮੁਕਤੀ ਐਪ ਰਾਹੀਂ ਵੀ ਸਾਂਝੀ ਕਰ ਸਕਦੇ ਹਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਮਗਸਿਪਾ ਨੇ ਰੈਂਪ ਅਧੀਨ ਉੱਨਤ ਸਮਰੱਥਾ-ਨਿਰਮਾਣ ਸਿਖਲਾਈ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।