25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ : ਕੁਲਵਿੰਦਰ ਸਿੰਘ ਅਰਨੋਂ

ਪਟਿਆਲਾ, 24 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਸ਼ੋਭਾ ਯਾਤਰਾ ਦਾ ਇਲਾਕੇ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਸ਼ੋਭਾ ਯਾਤਰਾ ਦਾ ਇਲਾਕੇ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸ਼ੋਭਾ ਯਾਤਰਾ ਦੌਰਾਨ ਪੂਰਾ ਮਾਹੌਲ ਧਾਰਮਿਕ ਸ਼ਰਧਾ ਅਤੇ ਆਪਸੀ ਭਾਈਚਾਰੇ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕੀ ਜੀ ਦਾ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਉਨ੍ਹਾਂ ਵਲੋਂ ਰਚੀ ਗਈ ਰਾਮਾਇਣ ਸਮੁੱਚੀ ਮਨੁੱਖਤਾ ਨੂੰ ਸੱਚਾਈ, ਨੇਕੀ, ਮਰਿਆਦਾ ਅਤੇ ਸਦਾਚਾਰ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਪਿਆਰ, ਦਇਆ, ਸਮਾਨਤਾ ਅਤੇ ਹਰ ਮਨੁੱਖ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਬਹੁਤ ਜ਼ਰੂਰੀ ਹੈ। ਸਮਾਜ ਦੀ ਅਸਲ ਤਰੱਕੀ ਤਾਂ ਹੀ ਸੰਭਵ ਹੈ, ਜਦੋਂ ਹਰ ਵਿਅਕਤੀ ਨੂੰ ਬਰਾਬਰ ਦੇ ਮੌਕੇ ਮਿਲਣ ਅਤੇ ਸਮਾਜ ਵਿਚੋਂ ਭੇਦਭਾਵ ਤੇ ਨਫ਼ਰਤ ਨੂੰ ਖ਼ਤਮ ਕਰਕੇ ਆਪਸੀ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਨੇ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਸਮਾਜਿਕ ਜਾਗਰੂਕਤਾ ਅਤੇ ਤਰੱਕੀ ਦਾ ਅਹਿਮ ਆਧਾਰ ਹੈ। ਸਾਨੂੰ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਨੀ ਚਾਹੀਦੀ ਹੈ। ਅੰਤ ਵਿਚ ਉਨ੍ਹਾਂ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਆਬਾਕਾਰੀ ਵਿਭਾਗ ਦੀ ਟੀਮ ਨੇ ਢਾਬਿਆਂ ਅਤੇ ਸਟੋਰਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਪੂਰੇ ਤਨਖ਼ਾਹ ਸਕੇਲ ਦੇ ਨਾਂਅ ’ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਠੇਕਾ ਅਧਿਆਪਕਾਂ ਨਾਲ ਮਜ਼ਾਕ ਕੀਤਾ-ਪੁਕਟਾ ਆਗੂ ਯੂ.ਜੀ.ਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।