ਭਗਵਾਨ ਮਹਾਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਰਾਹ ਦਿਖਾਉਂਦੀਆਂ ਹਨ : ਸੰਜੀਵ ਸ਼ਰਮਾ ਕਾਲੂ
ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਸ਼ਹੀਦ ਊਧਮ ਸਿੰਘ ਨਗਰ ਤੋਂ ਸ਼ੁਰੂ ਹੋਈ ਅਤੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਤ੍ਰਿਪੜੀ ਸੈਦਾਂ ਵਿਖੇ ਪਹੁੰਚੀ, ਜਿੱਥੇ ਰਾਵੀ ਮੱਟੂ ਵੱਲੋਂ ਇਸ ਦਾ ਸਮਾਪਨ ਕੀਤਾ ਗਿਆ।
ਭ
ਭਗਵਾਨ ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧੀ ਸਜਾਈ ਗਈ ਸ਼ੋਭਾ ਯਾਤਰਾ ’ਚ ਸ਼ਿਰਕਤ ਕਰਦੇ ਹੋਏ ਸੰਜੀਵ ਸ਼ਰਮਾ ਕਾਲੂ ਅਤੇ ਹੋਰ। ਅਜੀਤ ਤਸਵੀਰ
26-10-2026
ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਸ਼ਹੀਦ ਊਧਮ ਸਿੰਘ ਨਗਰ ਤੋਂ ਸ਼ੁਰੂ ਹੋਈ ਅਤੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਤ੍ਰਿਪੜੀ ਸੈਦਾਂ ਵਿਖੇ ਪਹੁੰਚੀ, ਜਿੱਥੇ ਰਾਵੀ ਮੱਟੂ ਵੱਲੋਂ ਇਸ ਦਾ ਸਮਾਪਨ ਕੀਤਾ ਗਿਆ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ, ਸਹਿਯੋਗੀਆਂ ਅਤੇ ਹਾਜ਼ਰ ਸਖ਼ਸ਼ੀਅਤਾਂ ਦਾ ਸਨਮਾਨ ਕਰਦਿਆਂ ਸਮੂਹ ਸੰਗਤਾਂ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਆਪਣੀ ਰਚਨਾ ਰਾਮਾਇਣ ਰਾਹੀਂ ਸਮਾਜ ਨੂੰ ਸੱਚਾਈ, ਧਰਮ, ਨੈਤਿਕਤਾ, ਮਰਿਆਦਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਇਹ ਪ੍ਰੇਰਨਾ ਦਿੰਦੀਆਂ ਹਨ ਕਿ ਮਨੁੱਖ ਨੂੰ ਆਪਣੇ ਜੀਵਨ ਵਿੱਚ ਚੰਗੇ ਆਚਰਨ, ਉੱਚੇ ਵਿਚਾਰਾਂ ਅਤੇ ਮਨੁੱਖਤਾ ਦੀ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਸਿਰਫ਼ ਧਾਰਮਿਕ ਆਸਥਾ ਦਾ ਪ੍ਰਗਟਾਵਾ ਹੀ ਨਹੀਂ, ਸਗੋਂ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸਮਾਜਿਕ ਏਕਤਾ ਦਾ ਵੀ ਪ੍ਰਤੀਕ ਹਨ। ਅਜਿਹੇ ਸਮਾਗਮ ਸਾਨੂੰ ਆਪਣੇ ਮਹਾਨ ਗੁਰੂਆਂ, ਰਿਸ਼ੀਆਂ ਅਤੇ ਮਹਾਪੁਰਖਾਂ ਦੇ ਜੀਵਨ ਤੋਂ ਸਿੱਖਿਆ ਲੈਣ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਆਪਸੀ ਪਿਆਰ, ਸਤਿਕਾਰ, ਸਹਿਯੋਗ ਅਤੇ ਭਾਈਚਾਰਕ ਸਾਂਝ ਦਾ ਹੋਣਾ ਬਹੁਤ ਜ਼ਰੂਰੀ ਹੈ। ਸਾਨੂੰ ਜਾਤ-ਪਾਤ, ਧਰਮ ਅਤੇ ਹੋਰ ਵਖਰੇਵਿਆਂ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਯਾਦ ਕਰਨ ਦਾ ਅਸਲ ਮਕਸਦ ਵੀ ਇਹੀ ਹੈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਨ੍ਹਾਂ ਮਹਾਨ ਵਿਚਾਰਾਂ ਨਾਲ ਜੋੜਿਆ ਜਾਵੇ। ਇਸ ਮੌਕੇ ਸੰਤ ਬੰਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਐਡਵੋਕੇਟ ਸੇਵਕ ਸਿੰਘ,ਅਮਰਪ੍ਰੀਤ ਸਿੰਘ ਬੋਬੀ, ਭੁਵੇਸ਼ ਤਿਵਾੜੀ ਸਾਬਕਾ ਕੌਂਸਲਰ, ਮਾਧਵ ਸਿੰਗਲਾ ਵਾਈਸ ਪ੍ਰਧਾਨ ਯੂਥ ਕਾਂਗਰਸ,ਅਭਿਨਵ ਸ਼ਰਮਾ ਸ਼ਹਿਰੀ ਪ੍ਰਧਾਨ ਯੂਥ ਕਾਂਗਰਸ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਸਨੀ ਬੰਗਾ, ਪ੍ਰਵੀਨ ਰਾਵਤ ਬਲਾਕ ਪ੍ਰਧਾਨ ਤ੍ਰਿਪੜੀ, ਗੁਰਮੀਤ ਸਿੰਘ ਪੰਚ, ਰਣਬੀਰ ਸਿੰਘ, ਮੰਨੂ ਧਾਲੀਵਾਲ, ਗੌਰਵ ਸੂਦ, ਨਿਖਿਲ ਬਹਿਲ, ਪਰਮਿੰਦਰ ਸਿੰਘ ਅਤ ਹੋਰ ਹਾਜ਼ਿਰ ਰਹੇ।