ਸਮਾਣਾ ’ਚ ਆਪ ਨੂੰ ਝਟਕਾ-15 ਪਰਿਵਾਰ ਕਾਂਗਰਸ ’ਚ ਸ਼ਾਮਿਲ
ਕਾਂਗਰਸ ਆਮ ਲੋਕਾਂ ਦੀ ਪਾਰਟੀ- ਸਿੰਗਲਾ
ਸਮਾਣਾ, 25 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਾਰਡ ਨੰਬਰ 13 ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ 15 ਪਰਿਵਾਰਾਂ ਨੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ। ਪੰਜਾਬ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ ਨੇ ਕਾਂਗਰਸ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਸਮਾਣਾ, 25 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਾਰਡ ਨੰਬਰ 13 ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ 15 ਪਰਿਵਾਰਾਂ ਨੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ। ਪੰਜਾਬ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ ਨੇ ਕਾਂਗਰਸ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸੰਦੀਪ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਂਦੀ ਰਹੀ ਹੈ। ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਕਾਂਗਰਸ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ 15 ਪਰਿਵਾਰਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਦੇ ਸਥਾਨਕ ਸੰਗਠਨ ਨੂੰ ਮਜ਼ਬੂਤ ਕਰਨ ਵਲ ਇਕ ਮਹੱਤਵਪੂਰਨ ਕਦਮ ਹੈ। ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨ ਅਤੇ ਜਨਤਕ ਮੁੱਦਿਆਂ ਨੂੰ ਉਚਿਤ ਮੰਚਾਂ ’ਤੇ ਉਠਾਉਣ ਲਈ ਵਚਨਬੱਧ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਲੋਕ ਸੇਵਾ ਦੇ ਕੰਮਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਬੇਅੰਤ ਸਿੰਘ ਪੱਪੀ ਐਮ.ਸੀ., ਦਵਿੰਦਰ ਜੈ ਸਿੰਘ, ਅਕਸ਼ੈ ਭਾਨ, ਸੰਜੇ ਥਰੇਜਾ, ਮੀਨ ਸਿੰਗਲਾ, ਦੀਪਕ ਸਿੰਗਲਾ, ਜੁਗਰਾਜ ਸਿੰਘ ਅਤੇ ਭੇਜਾ ਕਮਾਸਪੁਰ ਵੀ ਮੌਜੂਦ ਸਨ। ਉਨ੍ਹਾਂ ਨੇ ਕਾਂਗਰਸ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।