ਪੰਜਾਬ ਦੀ ਭਲਾਈ ਲਈ ਖੇਤਰੀ ਪਾਰਟੀ ਅਕਾਲੀ ਦਲ ਮਜ਼ਬੂਤ ਹੋਵੇ-ਕ੍ਰਿਸ਼ਨ ਸਿੰਘ ਸਨੌਰ
ਭੁੱਨਰਹੇੜੀ, 25 ਅਕਤੂਬਰ (ਧਨਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਨੌਰ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਪੰਜਾਬ ਦੀ ਭਲਾਈ, ਸੂਬੇ ਦੇ ਹੱਕਾਂ ਦੀ ਰਾਖੀ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤਰੀ ਪਾਰਟੀ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਪਣੀਆਂ ਸਮਾਜਿਕ, ਆਰਥਿਕ, ਸਭਿਆਚਾਰਕ ਅਤੇ ਖੇਤੀਬਾੜੀ ਨਾਲ ਸੰਬੰਧਿਤ ਲੋੜਾਂ ਹਨ, ਜਿਨ੍ਹਾਂ ਨੂੰ ਸਮਝਦਿਆਂ ਸੂਬੇ ਦੇ ਹਿਤਾਂ ਨੂੰ ਪਹਿਲ ਦੇਣੀ ਜ਼ਰੂਰੀ ਹੈ।
ਭੁੱਨਰਹੇੜੀ, 25 ਅਕਤੂਬਰ (ਧਨਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਨੌਰ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਪੰਜਾਬ ਦੀ ਭਲਾਈ, ਸੂਬੇ ਦੇ ਹੱਕਾਂ ਦੀ ਰਾਖੀ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤਰੀ ਪਾਰਟੀ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਪਣੀਆਂ ਸਮਾਜਿਕ, ਆਰਥਿਕ, ਸਭਿਆਚਾਰਕ ਅਤੇ ਖੇਤੀਬਾੜੀ ਨਾਲ ਸੰਬੰਧਿਤ ਲੋੜਾਂ ਹਨ, ਜਿਨ੍ਹਾਂ ਨੂੰ ਸਮਝਦਿਆਂ ਸੂਬੇ ਦੇ ਹਿਤਾਂ ਨੂੰ ਪਹਿਲ ਦੇਣੀ ਜ਼ਰੂਰੀ ਹੈ। ਕ੍ਰਿਸ਼ਨ ਸਿੰਘ ਸਨੌਰ ਨੇ ਮੁਲਾਕਾਤ ਦੌਰਾਨ ਆਖਿਆ ਕਿ ਪੰਜਾਬ ਦੀ ਸਿਆਸਤ ਵਿਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਤਰਜੀਹ ਮਿਲਣੀ ਚਾਹੀਦੀ ਹੈ। ਉਨ੍ਹਾਂ ਅਨੁਸਾਰ ਖੇਤਰੀ ਪਾਰਟੀ ਸੂਬੇ ਦੀਆਂ ਸਥਾਨਕ ਲੋੜਾਂ, ਲੋਕਾਂ ਦੀਆਂ ਉਮੀਦਾਂ ਅਤੇ ਪੰਜਾਬ ਨਾਲ ਜੁੜੇ ਵਿਸ਼ੇਸ਼ ਮੁੱਦਿਆਂ ਨੂੰ ਸਿਆਸੀ ਮੰਚ ’ਤੇ ਉਠਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਖੇਤੀਬਾੜੀ ਦਾ ਵੱਡਾ ਯੋਗਦਾਨ ਰਿਹਾ ਹੈ, ਪਰ ਕਿਸਾਨਾਂ ਦੀ ਆਮਦਨ, ਖੇਤੀ ਲਾਗਤਾਂ, ਪਾਣੀ ਦੇ ਡਿੱਗ ਰਹੇ ਪੱਧਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸੂਬੇ ਦੇ ਉਦਯੋਗਿਕ ਵਿਕਾਸ ਵਰਗੇ ਮੁੱਦਿਆਂ ਵੱਲ ਲਗਾਤਾਰ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਦੀ ਸੰਭਾਲ ਵੀ ਸੂਬੇ ਦੀਆਂ ਤਰਜੀਹਾਂ ਵਿਚ ਸ਼ਾਮਲ ਹੋਣੀ ਚਾਹੀਦੀ ਹੈ। ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਅਜਿਹੀ ਸਿਆਸਤ ਦੀ ਲੋੜ ਹੈ, ਜਿਸ ਵਿਚ ਸੂਬੇ ਦੇ ਹਿਤਾਂ, ਲੋਕ ਭਲਾਈ, ਰੁਜ਼ਗਾਰ, ਕਿਸਾਨੀ ਅਤੇ ਸਮਾਜਿਕ ਵਿਕਾਸ ਨੂੰ ਮਹੱਤਵ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਦੀ ਭੂਮਿਕਾ ਦਾ ਮੁਲਾਂਕਣ ਵੀ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਹੱਲ ਲਈ ਹਮੇਸ਼ਾ ਅਕਾਲੀ ਦਲ ਪਹਿਰੇਦਾਰ ਬਣਾਇਆ ਰਿਹਾ, ਅਕਾਲੀ ਰਾਜ ਸਮੇਂ ਹਰ ਵਰਗ ਦੇ ਮਸਲੇ ਹੱਲ ਕਰਨ ਵੱਲ ਧਿਆਨ ਦਿੱਤਾ ਜਾਂਦਾ ਰਿਹਾ, ਗ਼ਰੀਬ ਅਤੇ ਮੱਧ ਪਰਵਾਰਾਂ ਨੂੰ ਵਿਸੇਸ਼ ਸਹੂਲਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਅਕਾਲੀ ਦਲ ਨੂੰ ਆਮ ਪੰਜਾਬੀਆਂ ਦੇ ਸਾਥ ਦੀ ਲੋੜ ਹੈ। ਇਸ ਮੌਕੇ ਹਰਵਿੰਦਰ ਸਿੰਘ ਜੋਗੀਪੁਰ ਵੀ ਮੌਜੂਦ ਸਨ।