27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਸ਼ਿਆਂ ਵਿਰੁੱਧ ਰੈਲੀ ਨੂੰ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਕੀਤਾ ਰਵਾਨਾ-ਨਸ਼ਾ ਮੁਕਤ ਪੰਜਾਬ ਦਾ ਦਿੱਤਾ ਸੁਨੇਹਾ

ਸਮਾਣਾ, 26 ਅਕਤੂਬਰ (ਸਾਹਿਬ ਸਿੰਘ)-ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਬਹਾਵਲਪੁਰ ਮਹਾਂਸਭਾ ਅਤੇ ਯੂਥ ਵਿੰਗ ਵਲੋਂ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਰਵਾਨਾ ਕੀਤਾ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਮਹਾਂਸਭਾ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ।

ਅਜੀਤ ਡੈਸਕ 27-10-2026
ਸਮਾਣਾ, 26 ਅਕਤੂਬਰ (ਸਾਹਿਬ ਸਿੰਘ)-ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਬਹਾਵਲਪੁਰ ਮਹਾਂਸਭਾ ਅਤੇ ਯੂਥ ਵਿੰਗ ਵਲੋਂ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਰਵਾਨਾ ਕੀਤਾ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਮਹਾਂਸਭਾ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਰੈਲੀ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇੱਕਠੇ ਹੋਣ ਦੀ ਅਪੀਲ ਕੀਤੀ ਗਈ। ਪ੍ਰਧਾਨ ਬਾਂਸਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ ਇਕ ਵਿਅਕਤੀ, ਸੰਸਥਾ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜੇਕਰ ਸਾਰੇ ਲੋਕ ਇੱਕਠੇ ਹੋ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਤਾਂ ਪੰਜਾਬ ਦੀ ਨੌਜਵਾਨ ਪੀੜੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹਾਵਲਪੁਰ ਮਹਾਂਸਭਾ ਅਤੇ ਉਸ ਦੀ ਯੂਥ ਵਿੰਗ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਰੈਲੀ ਵਿਚ ਬਹਾਵਲਪੁਰ ਮਹਾਂਸਭਾ ਸਮਾਣਾ ਦੇ ਪ੍ਰਧਾਨ ਰਾਮ ਕੁਮਾਰ, ਸਾਬਕਾ ਐੱਮ.ਸੀ. ਮੋਤੀ ਰਾਮ ਅਤੇ ਯੂਥ ਪ੍ਰਧਾਨ ਦਵਿੰਦਰ ਹਸੀਜਾ ਸਮੇਤ ਹੋਰ ਨੇਤਾਵਾਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਵਲੋਂ ਖੁਦ ਅੱਗੇ ਆ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਾ ਇਕ ਚੰਗੀ ਪਹਿਲ ਹੈ, ਜਿਸ ਵਿਚ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਰਾਜੂ ਨਾਹਰ ਦੇ ਸਾਂਝੇ ਕਾਵਿ-ਸੰਗ੍ਰਹਿ ‘ਅੱਖਰਾਂ ਨਾਲ ਯਰਾਨੇ’ ਦਾ ਲੋਕ-ਅਰਪਣ : ਸਾਹਿਤਕਾਰਾਂ ਤੇ ਕਲਾਕਾਰਾਂ ਨੇ ਬੰਨਿਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।