29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਘਰੇਲੂ ਬਿਜਲੀ ਦੇ ਭਾਰੀ ਬਿੱਲਾਂ ਤੋਂ ਤੰਗ ਬੀਬੀਆਂ ਨੇ ਗੌਰਵ ਸੰਧੂ ਅੱਗੇ ਰੋਇਆ ਦੁੱਖੜਾ ‘ ਜ਼ੀਰੋ ਬਿੱਲ’ ਦੇ ਦਾਅਵਿਆਂ ਵਿਚਾਲੇ ਖ਼ਪਤਕਾਰਾਂ ਨੂੰ 20 ਹਜ਼ਾਰ ਤੋਂ ਲੈ ਕੇ 65 ਹਜ਼ਾਰ ਰੁਪਏ ਤੱਕ ਦੇ ਆਏ ਬਿੱਲ: ਗੌਰਵ ਸੰਧੂ

ਸਨੌਰ, 28 ਅਕਤੂਬਰ (ਮੋਹਨ ਸਿੰਘ ਭੱਟੀ)- ਪੰਜਾਬ ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਉਸ ਵੇਲੇ ਨਿਕਲਦੀ ਨਜ਼ਰ ਆਈ, ਜਦੋਂ ਹਲਕਾ ਸਨੌਰ ਦੀਆਂ ਦਰਜਨਾਂ ਬੀਬੀਆਂ ਨੇ ਘਰੇਲੂ ਬਿਜਲੀ ਦੇ ਅਚਾਨਕ ਆਏ ਭਾਰੀ-ਭਰਕਮ ਬਿੱਲਾਂ ਤੋਂ ਦੁਖੀ ਹੋ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨਾਲ ਉਨ੍ਹਾਂ ਦੇ ਸਨੌਰ ਸਥਿਤ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਪਣੀਆਂ ਮੁਸ਼ਕਲਾਂ ਬਿਆਨ ਕੀਤੀਆਂ। ਇਸ ਮੌਕੇ ਆਪਣਾ ਦਰਦ ਬਿਆਨ ਕਰਦਿਆਂ ਪ੍ਰਭਾਵਿਤ ਬੀਬੀਆਂ ਨੇ ਦੱਸਿਆ ਕਿ ਪਹਿਲੇ ਛੇ ਮਹੀਨੇ ਤਾਂ ਉਨ੍ਹਾਂ ਦੇ ਬਿਜਲੀ ਬਿੱਲ ਬਿਲਕੁਲ ਨਹੀਂ ਆਏ, ਪ੍ਰੰਤੂ ਪਿਛਲੇ ਮਹੀਨੇ ਵਿਭਾਗ ਵੱਲੋਂ ਅਚਾਨਕ 20 ਹਜ਼ਾਰ ਰੁਪਏ ਤੋਂ ਲੈ ਕੇ 65 ਹਜ਼ਾਰ ਰੁਪਏ ਤੱਕ ਦੇ ਵੱਡੇ ਬਿੱਲ ਭੇਜ ਦਿੱਤੇ ਗਏ।

ਅਜੀਤ ਡੈਸਕ 29-10-2026
ਸਨੌਰ, 28 ਅਕਤੂਬਰ (ਮੋਹਨ ਸਿੰਘ ਭੱਟੀ)- ਪੰਜਾਬ ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਉਸ ਵੇਲੇ ਨਿਕਲਦੀ ਨਜ਼ਰ ਆਈ, ਜਦੋਂ ਹਲਕਾ ਸਨੌਰ ਦੀਆਂ ਦਰਜਨਾਂ ਬੀਬੀਆਂ ਨੇ ਘਰੇਲੂ ਬਿਜਲੀ ਦੇ ਅਚਾਨਕ ਆਏ ਭਾਰੀ-ਭਰਕਮ ਬਿੱਲਾਂ ਤੋਂ ਦੁਖੀ ਹੋ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨਾਲ ਉਨ੍ਹਾਂ ਦੇ ਸਨੌਰ ਸਥਿਤ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਪਣੀਆਂ ਮੁਸ਼ਕਲਾਂ ਬਿਆਨ ਕੀਤੀਆਂ।ਇਸ ਮੌਕੇ ਆਪਣਾ ਦਰਦ ਬਿਆਨ ਕਰਦਿਆਂ ਪ੍ਰਭਾਵਿਤ ਬੀਬੀਆਂ ਨੇ ਦੱਸਿਆ ਕਿ ਪਹਿਲੇ ਛੇ ਮਹੀਨੇ ਤਾਂ ਉਨ੍ਹਾਂ ਦੇ ਬਿਜਲੀ ਬਿੱਲ ਬਿਲਕੁਲ ਨਹੀਂ ਆਏ, ਪ੍ਰੰਤੂ ਪਿਛਲੇ ਮਹੀਨੇ ਵਿਭਾਗ ਵੱਲੋਂ ਅਚਾਨਕ 20 ਹਜ਼ਾਰ ਰੁਪਏ ਤੋਂ ਲੈ ਕੇ 65 ਹਜ਼ਾਰ ਰੁਪਏ ਤੱਕ ਦੇ ਵੱਡੇ ਬਿੱਲ ਭੇਜ ਦਿੱਤੇ ਗਏ। ਉਨ੍ਹਾਂ ਆਖਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਦਿਹਾੜੀਦਾਰ ਤੇ ਆਮ ਗ਼ਰੀਬ ਪਰਿਵਾਰਾਂ ਲਈ ਇੰਨੀ ਵੱਡੀ ਰਕਮ ਅਦਾ ਕਰਨੀ ਬਿਲਕੁਲ ਅਸੰਭਵ ਹੈ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਾਂਗਰਸੀ ਆਗੂ ਗੌਰਵ ਸੰਧੂ ਨੇ ਤੁਰੰਤ ਮੌਕੇ ’ਤੇ ਹੀ ਪਾਵਰਕਾਮ ਦੇ ਸਬੰਧਤ ਐੱਸ.ਡੀ.ਓ. ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀ ਅੱਗੇ ਬੀਬੀਆਂ ਦੀਆਂ ਮੁਸ਼ਕਲਾਂ ਰੱਖਦਿਆਂ ਭਾਰੀ ਬਿੱਲਾਂ ਕਾਰਨ ਆ ਰਹੀਆਂ ਦਿੱਕਤਾਂ ਤੋਂ ਜਾਣੂ ਕਰਵਾਇਆ ਅਤੇ ਤੁਰੰਤ ਰਾਹਤ ਦੇਣ ਦੀ ਮੰਗ ਉਠਾਈ। ਸ. ਸੰਧੂ ਨੇ ਕਿਹਾ ਕਿ ਗੱਲਬਾਤ ਦੌਰਾਨ ਐੱਸ.ਡੀ.ਓ. ਨੇ ਬਿੱਲ ਮੁਆਫ਼ ਕਰਵਾਉਣ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਉਕਤ ਖ਼ਪਤਕਾਰਾਂ ਦੀ ਛੋਟ ਸਿਸਟਮ ਵਿਚ ਦਰਜ ਨਹੀਂ ਹੋ ਸਕੀ ਸੀ, ਜਿਸ ਕਾਰਨ ਆਧਾਰ ਕਾਰਡ ਦਿਖਾ ਕੇ ਇਹ ਮੁਆਫ਼ੀ ਰਜਿਸਟਰ ਕਰਵਾਉਣੀ ਪਵੇਗੀ।ਇਕੱਠ ਨੂੰ ਸੰਬੋਧਨ ਕਰਦਿਆਂ ਗੌਰਵ ਸੰਧੂ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਆਪਣੀਆਂ ਚੋਣ ਗਾਰੰਟੀਆਂ ਪੂਰੀਆਂ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ `ਜ਼ੀਰੋ ਬਿੱਲ` ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਆਮ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲ ਭੇਜ ਕੇ ਸਰਕਾਰ ਜ਼ਮੀਨੀ ਹਕੀਕਤ ਤੋਂ ਭੱਜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਖ਼ਪਤਕਾਰਾਂ ਨੂੰ ਬਿਜਲੀ ਦਫ਼ਤਰਾਂ ਦੇ ਗੇੜੇ ਮਾਰਨ ਲਈ ਮਜਬੂਰ ਕਰਨ ਦੀ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਗੌਰਵ ਸੰਧੂ ਨੇ ਬੀਬੀਆਂ ਨੂੰ ਪੂਰਨ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਲਕਾ ਸਨੌਰ ਦੇ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਜਦੋਂ ਤੱਕ ਪ੍ਰਭਾਵਿਤ ਪਰਿਵਾਰਾਂ ਨੂੰ ਇਨ੍ਹਾਂ ਭਾਰੀ ਬਿੱਲਾਂ ਤੋਂ ਮੁਕੰਮਲ ਨਿਜਾਤ ਨਹੀਂ ਮਿਲਦੀ, ਉਦੋਂ ਤੱਕ ਇਹ ਆਵਾਜ਼ ਪੂਰੇ ਜ਼ੋਰ ਨਾਲ ਬੁਲੰਦ ਰੱਖੀ ਜਾਵੇਗੀ।
ਪਿਛਲੀ ਖ਼ਬਰ ਭੇਦਭਰੇ ਹਾਲਾਤ ’ਚ ਲੜਕੀ ਲਾਪਤਾ ਅਗਲੀ ਖ਼ਬਰ ਮੈਡੀਕਲ ਛੁੱਟੀ ਦੇਣ ਤੋਂ ਇਨਕਾਰ ਕਰਨ ’ਤੇ ਫ਼ੌਜੀ ਬਣਾਉਣ ਲੱਗਿਆ ਵੀਡੀਓ- ਸੁਪਰਡੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।