ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਸਤਿਕਾਰ ਭੇਟ
ਪਟਿਆਲਾ, 28 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੇ ਆਦੇਸ਼ਾਂ ਤੋਂ ਬਾਅਦ ਸ਼ੋ੍ਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਲਈ ਅਰਦਾਸ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ, ਜਿਸ ’ਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਅੰਦਰਲਾ ਅਜਿਹਾ ਕੋਹੜ ਹੈ, ਜੋ ਸਾਡੇ ਪੰਜਾਬ ਦੀ ਨੌਜਵਾਨੀ ਨੂੰ ਨਿਗਲ ਰਿਹਾ ਹੈ, ਜਿਸ ਪ੍ਰਤੀ ਸਰਕਾਰਾਂ ਉਸਾਰੂ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਨਹੀਂ ਨਿਭਾ ਸਕੀਆਂ, ਜਿਸ ਕਰਕੇ ਅੱਜ ਹਾਲਤ ਇਸ ਮਸਲੇ ਪ੍ਰਤੀ ਵੱਡੀ ਚਿੰਤਾ ਨੂੰ ਪ੍ਰਗਟ ਕਰ ਰਹੇ ਹਨ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ.
ਪਟਿਆਲਾ, 28 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੇ ਆਦੇਸ਼ਾਂ ਤੋਂ ਬਾਅਦ ਸ਼ੋ੍ਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਲਈ ਅਰਦਾਸ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ, ਜਿਸ ’ਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਅੰਦਰਲਾ ਅਜਿਹਾ ਕੋਹੜ ਹੈ, ਜੋ ਸਾਡੇ ਪੰਜਾਬ ਦੀ ਨੌਜਵਾਨੀ ਨੂੰ ਨਿਗਲ ਰਿਹਾ ਹੈ, ਜਿਸ ਪ੍ਰਤੀ ਸਰਕਾਰਾਂ ਉਸਾਰੂ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਨਹੀਂ ਨਿਭਾ ਸਕੀਆਂ, ਜਿਸ ਕਰਕੇ ਅੱਜ ਹਾਲਤ ਇਸ ਮਸਲੇ ਪ੍ਰਤੀ ਵੱਡੀ ਚਿੰਤਾ ਨੂੰ ਪ੍ਰਗਟ ਕਰ ਰਹੇ ਹਨ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਵੀ ਅਰਦਾਸ ਸਮਾਗਮ ਵਿਚ ਪੁੱਜੇ, ਜਿਨ੍ਹਾਂ ਨੇ ਸੰਗਤਾਂ ਨੂੰ ਪ੍ਰੇਰਦਿਆਂ ਕਿਹਾ ਕਿ ਗੁਰਬਾਣੀ ਦੇ ਫ਼ਲਸਫ਼ੇ ਨਾਲ ਆਪਣੀ ਅਜੋਕੀ ਪੀੜ੍ਹੀ ਨੁੰ ਬਚਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਨਸ਼ਾ ਵਿਸ਼ਵ ਪੱਧਰੀ ਸਮੱਸਿਆ ਬਣ ਚੁੱਕਿਆ ਹੈ ਤੇ ਇਸ ਨਸ਼ੇ ਨੂੰ ਸਮਾਜ ਵਿਚ ਫੈਲਾਉਣ ਵਾਲੇ ਲੋਕਾਂ ਦੀ ਪਹਿਚਾਣ ਕਰਕੇ ਕਾਨੂੰਨੀ ਪ੍ਰਕਿਰਿਆ ਵਿਚ ਲਿਆਉਣਾ ਹੋਵੇਗਾ। ਪ੍ਰੋ. ਬਡੂੰਗਰ ਤੇ ਜਥੇਦਾਰ ਗੜੀ ਨੇ ਕਿਹਾ ਕਿ ਨਸ਼ੇ ਦੇ ਮੁੱਦੇ ’ਤੇ ਸਰਕਾਰਾਂ ਅਸਫ਼ਲ ਰਹੀਆਂ, ਜੋ ਸਮੇਂ ਸਮੇਂ ਸਿਆਸੀ ਰੋਟੀਆਂ ਸੇਕਣ ਤੋਂ ਇਲਾਵਾ ਕੁਝ ਵੀ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਮਾਜ ਵਿਚੋਂ ਨਸ਼ੇ ਦੀ ਖਾਤਮੇ ਲਈ ਲੋਕ ਲਹਿਰ ਉਸਾਰਨੀ ਪਵੇਗੀ ਤਾਂ ਜੋ ਇਸ ਨਸ਼ੇ ਨੂੰ ਜੜ ਤੋਂ ਪੁੱਟਿਆ ਜਾ ਸਕੇ। ਜਥੇਦਾਰ ਗੜ੍ਹੀ ਨੇ ਅਪੀਲ ਕਰਦਿਆਂ ਕਿਹਾ ਕਿ ਅਜੋਕੀ ਪੀੜ੍ਹੀ ਅਤੇ ਆਪਣੇ ਬੱਚਿਆਂ ਨੂੰ ਬਚਾਉਣ ਲਈ ਮਾਪੇ ਵਿਚ ਫਰਜ਼ਾਂ ਦੀ ਪਹਿਰੇਦਾਰੀ ਕਰਨ। ਇਸ ਮੌਕੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਵੀ ਸਮੁੱਚੀ ਸੰਗਤ ਨੂੰ ਨਸ਼ੇ ਦੀ ਇਸ ਭੈੜੀ ਲਾਹਨਤ ਪ੍ਰਤੀ ਲਾਮਬੰਦ ਹੋਣ ਲਈ ਪ੍ਰੇਰਿਆ। ਇਸ ਅਰਦਾਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਰਿਕਾਰਡ ਕੀਪਰ ਪ੍ਰਿਤਪਾਲ ਸਿੰਘ, ਭਾਈ ਹਜ਼ੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਵੀ ਸ਼ਾਮਲ ਸਨ।