29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਖ਼ਾਲਸਾ ਕਾਲਜ ਪਟਿਆਲਾ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਦੂਜੇ ਦਿਨ ਲੋਕ ਕਲਾਵਾਂ ਨੇ ਬੰਨ੍ਹਿਆ ਰੰਗ

ਪਟਿਆਲਾ, 28 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਵਲੋਂ ਕਰਵਾਏ ਜਾ ਰਹੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਦੂਜੇ ਦਿਨ ਵੱਖ-ਵੱਖ ਲੋਕ ਕਲਾਵਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ.

ਦੇਵ ਖਰੌੜ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡਾ. ਨਿਰਮਲ ਜੋੜਾ, ਡਾਇਰੈਕਟਰ ਡਾ. ਭੀਮ ਇੰਦਰ, ਡਾ. ਹਰਿੰਦਰ ਕੌਰ ਹੁੰਦਲ ਤੇ ਹੋਰ। ਅਜੀਤ ਤਸਵੀਰ 29-10-2026
ਪਟਿਆਲਾ, 28 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਵਲੋਂ ਕਰਵਾਏ ਜਾ ਰਹੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਦੂਜੇ ਦਿਨ ਵੱਖ-ਵੱਖ ਲੋਕ ਕਲਾਵਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਨਿਰਮਲ ਜੋੜਾ, ਚੇਅਰਪਰਸਨ, ਡਾ. ਸੁਰਜੀਤ ਪਾਤਰ ਚੇਅਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਸ਼ਿਰਕਤ ਕੀਤੀ। ਜਦਕਿ ਪ੍ਰਸਿੱਧ ਫ਼ਿਲਮ ਅਦਾਕਾਰ ਦੇਵ ਖਰੌੜ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਡਾ. ਭੀਮ ਇੰਦਰ, ਡਾਇਰੈਕਟਰ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਕਸ਼ਮੀਰ ਸਿੰਘ, ਡਿਪਟੀ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਨਾਮ ਸਿੰਘ ਧਾਲੀਵਾਲ, ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸ਼ਨ, ਡਾ. ਹਰਿੰਦਰ ਕੌਰ ਹੁੰਦਲ, ਪ੍ਰਿੰਸੀਪਲ ਚੰਦਰ ਪ੍ਰਕਾਸ਼, ਪਟੇਲ ਮੈਮੋਰੀਅਲ ਕਾਲਜ ਰਾਜਪੁਰਾ ਦੇ ਪ੍ਰਿੰਸੀਪਲ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਡਾ. ਨਿਰਮਲ ਜੋੜਾ ਨੇ ਕਿਹਾ ਕਿ ਯੁਵਕ ਮੇਲੇ ਸਿਰਫ਼ ਜਿੱਤ-ਹਾਰ ਦਾ ਮੁਕਾਬਲਾ ਨਹੀਂ, ਸਗੋਂ ਜ਼ਿੰਦਗੀ ਦੇ ਅਸਲ ਇਮਤਿਹਾਨਾਂ ਲਈ ਤਿਆਰ ਹੋਣ ਦਾ ਮੰਚ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਤੇ ਹਿੰਮਤ ਨਾਲ ਆਪਣੇ ਸੁਪਨੇ ਪੂਰੇ ਕਰਨ ਲਈ ਪ੍ਰੇਰਿਤ ਕੀਤਾ। ਦੇਵ ਖਰੌੜ ਨੇ ਕਿਹਾ ਕਿ ਅਜਿਹੇ ਮੇਲੇ ਨੌਜਵਾਨਾਂ ਨੂੰ ਹੌਸਲਾ ਤੇ ਆਤਮ-ਵਿਸ਼ਵਾਸ ਦਿੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿ ਕੇ ਆਪਣੇ ਜੀਵਨ ਦੇ ਮਕਸਦ ਹਾਸਲ ਕਰਨ ਦਾ ਸੱਦਾ ਦਿੱਤਾ। ਡਾ. ਭੀਮ ਇੰਦਰ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਦੇ ਨਾਲ ਉਨ੍ਹਾਂ ਨੂੰ ਜੀਵਨ ਦੇ ਸੁਚੱਜੇ ਰਾਹ ਵੱਲ ਪ੍ਰੇਰਿਤ ਕਰਦੇ ਹਨ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਹ ਮੇਲੇ ਵਿਦਿਆਰਥੀਆਂ ਦੀਆਂ ਕਲਾਤਮਕ ਪ੍ਰਤਿਭਾਵਾਂ ਉਜਾਗਰ ਕਰਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਵਧੀਆ ਮੰਚ ਹਨ। ਮੇਲੇ ਦੇ ਦੂਜੇ ਦਿਨ ਸੰਮੀ, ਲੁੱਡੀ, ਗਰੁੱਪ ਕੋਰੀਓਗ੍ਰਾਫ਼ੀ, ਪੱਛਮੀ ਸਾਜ਼, ਪੱਛਮੀ ਗਾਇਨ, ਪੱਛਮੀ ਸਮੂਹ ਗਾਇਨ, ਗਰੁੱਪ ਕਵਾਲੀ, ਪੰਜਾਬੀ ਲੋਕਧਾਰਾ ਤੇ ਸੱਭਿਆਚਾਰ ਬਾਰੇ ਲਘੂ ਫ਼ਿਲਮ, ਪੰਜਾਬੀ ਮੁਹਾਵਰੇਦਾਰ ਵਾਰਤਾਲਾਪ, ਕਲੇਅ ਮਾਡਲਿੰਗ, ਰੰਗੋਲੀ, ਮੌਕੇ ’ਤੇ ਚਿੱਤਰਕਾਰੀ, ਫ਼ੋਟੋਗ੍ਰਾਫ਼ੀ, ਮਹਿੰਦੀ, ਕਾਰਟੂਨਿੰਗ, ਕੋਲਾਜ, ਪੋਸਟਰ ਬਣਾਉਣ, ਇੰਸਟਾਲੇਸ਼ਨ, ਭੰਡ ਅਤੇ ਨੁੱਕੜ ਨਾਟਕ ਦੇ ਮੁਕਾਬਲੇ ਕਰਵਾਏ ਗਏ। ਖਾਲਸਾ ਕਾਲਜ ਪਟਿਆਲਾ ਦੇ ਡੀਨ ਸੱਭਿਆਚਾਰਕ ਸਰਗਰਮੀਆਂ ਡਾ. ਹਰਵਿੰਦਰ ਕੌਰ ਦੀ ਅਗਵਾਈ ਅਤੇ ਸਮੁੱਚੇ ਕਾਲਜ ਸਟਾਫ਼ ਦੇ ਸਹਿਯੋਗ ਨਾਲ ਮੇਲੇ ਦਾ ਦੂਜਾ ਦਿਨ ਉਤਸ਼ਾਹਪੂਰਨ ਮਾਹੌਲ ਵਿੱਚ ਸੰਪੰਨ ਹੋਇਆ।
ਪਿਛਲੀ ਖ਼ਬਰ ਕਰਵਾਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ 1966 ਦੇ ਡਾਇਮੰਡ ਜੁਬਲੀ ਬੈਚ ਨੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਕੀਤਾ ਤਾਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।