30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਤਿਉਹਾਰਾਂ ਦੇ ਮੱਦੇਨਜ਼ਰ ਐਸ. ਡੀ. ਐਮ. ਵਲੋਂ ਹਲਵਾਈਆਂ ਤੇ ਡੇਅਰੀ ਉਤਪਾਦ ਵਿਕਰੇਤਾਵਾਂ ਨਾਲ ਮੀਟਿੰਗ

ਨਾਭਾ, 29 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਐਸ. ਡੀ.

ਐੱਸ.ਡੀ.ਐਮ. ਅਰਵਿੰਦਰਪਾਲ ਸਿੰਘ ਸਿਹਤ ਵਿਭਾਗ ਦੀ ਟੀਮ ਸਮੇਤ ਹਲਵਾਈ ਭਾਈਚਾਰੇ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ 30-10-2026
ਨਾਭਾ, 29 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਐਸ. ਡੀ. ਐਮ. ਅਰਵਿੰਦਰ ਪਾਲ ਸਿੰਘ ਸੋਮਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਫੂਡ ਸੇਫਟੀ ਅਫ਼ਸਰ ਜਸਵਿੰਦਰ ਸਿੰਘ ਤੇ ਫੂਡ ਸੇਫਟੀ ਅਫ਼ਸਰ ਗੌਰਵ ਕੁਮਾਰ ਦੀ ਮੌਜੂਦਗੀ ਵਿਚ ਸਥਾਨਕ ਸ਼ਹਿਰ ਦੇ ਸਮੂਹ ਹਲਵਾਈਆਂ, ਮਠਿਆਈ ਵਿਕਰੇਤਾਵਾਂ, ਡੇਅਰੀ ਉਤਪਾਦ ਵਿਕਰੇਤਾਵਾਂ ਅਤੇ ਡੇਅਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਾਜ਼ਰ ਦੁਕਾਨਦਾਰਾਂ ਤੇ ਡੇਅਰੀ ਉਤਪਾਦ ਵਿਕਰੇਤਾਵਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਚੌਕਸੀ ਵਰਤਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੂੰ ਖ਼ਾਸ ਤੌਰ ’ਤੇ ਪਨੀਰ ਅਤੇ ਖੋਏ ਦੀ ਖ਼ਰੀਦ ਸਮੇਂ ਸਾਵਧਾਨੀ ਵਰਤਣ ਤੇ ਕਿਸੇ ਵੀ ਅਣਜਾਣ ਜਾਂ ਗੈਰ-ਭਰੋਸੇਯੋਗ ਵਿਕਰੇਤਾ ਤੋਂ ਪਨੀਰ, ਖੋਆ ਜਾਂ ਹੋਰ ਡੇਅਰੀ ਉਤਪਾਦ ਨਾ ਖ਼ਰੀਦਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਜੇਕਰ ਕਿਸੇ ਵਪਾਰੀ ਵਲੋਂ ਦੂਜੇ ਰਾਜਾਂ ਤੋਂ ਪਨੀਰ ਜਾਂ ਖੋਆ ਖ਼ਰੀਦਿਆ ਜਾਂਦਾ ਹੈ, ਤਾਂ ਉਸ ਦੇ ਬਿੱਲ, ਖ਼ਰੀਦ ਰਿਕਾਰਡ, ਸਪਲਾਇਰ ਦਾ ਵੇਰਵਾ ਤੇ ਹੋਰ ਸੰਬੰਧਿਤ ਦਸਤਾਵੇਜ਼ ਸੰਭਾਲ ਕੇ ਰੱਖਣ ਦੀ ਹਦਾਇਤ ਕੀਤੀ ਗਈ ਤਾਂ ਜੋ ਉਤਪਾਦ ਦੇ ਸਰੋਤ ਤੇ ਗੁਣਵੱਤਾ ਦੀ ਪੁਸ਼ਟੀ ਕੀਤੀ ਜਾ ਸਕੇ। ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਤੇ ਸੁਰੱਖਿਆ ਸੰਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਵਲੋਂ ਸਮੂਹ ਹਲਵਾਈਆਂ, ਡੇਅਰੀ ਸੰਚਾਲਕਾਂ ਤੇ ਹੋਰ ਖ਼ੁਰਾਕੀ ਕਾਰੋਬਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਤੇ ਤਿਉਹਾਰਾਂ ਦੌਰਾਨ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਅਤ ਅਤੇ ਮਿਆਰੀ ਖ਼ੁਰਾਕੀ ਵਸਤਾਂ ਦੀ ਵਿਕਰੀ ਯਕੀਨੀ ਬਣਾਉਣ। ਹਲਵਾਈ ਭਾਈਚਾਰੇ ਦੇ ਪ੍ਰਧਾਨ ਅਨੁਰਾਗ ਗਰਗ ਅਤੇ ਵਿਵੇਕ ਕੁਮਾਰ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ ਬਹੁਤ ਹੀ ਵਧੀਆ ਹੈ ਅਤੇ ਉਹ ਪ੍ਰਸ਼ਾਸਨ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਕੋਈ ਵੀ ਗਲਤ ਤਰੀਕੇ ਦੀ ਮਿਠਾਈ ਨਾ ਹੀ ਵੇਚਣਗੇ ਤੇ ਨਾ ਹੀ ਕਿਸੇ ਭਾਈਚਾਰੇ ਨੂੰ ਵੇਚਣ ਦੇਣਗੇ।
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਕਰਵਾਚੌਥ ਦੇ ਸ਼ੁੱਭ ਦਿਹਾੜੇ ’ਤੇ ਬੀਬੀ ਪਰਮਜੀਤ ਕੌਰ ਬਾਜਵਾ ਨੇ ਸੁਹਾਗਣਾਂ ਨੂੰ ਵੰਡੇ ਸੂਟ, ਦਿੱਤੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।