30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰੂਪਨਗਰ ’ਚ ਸੀਵਰੇਜ ਦੇ ਓਵਰਫਲੋਅ ਸਮੱਸਿਆ ਦੇ ਹੱਲ ਦੀ ਮੰਗ

ਰੂਪਨਗਰ, 29 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)- ਰੂਪਨਗਰ ਸ਼ਹਿਰ ਵਿਚ ਸੀਵਰੇਜ ਦੀ ਓਵਰਫਲੋਅ ਸਮੱਸਿਆ ਨੂੰ ਲੈ ਕੇ ਅੱਜ ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਉਜਾਗਰ ਕੀਤਾ। ਇਸ ਦੌਰਾਨ ਜੇ.

ਅਜੀਤ ਡੈਸਕ 30-10-2026
ਰੂਪਨਗਰ, 29 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)- ਰੂਪਨਗਰ ਸ਼ਹਿਰ ਵਿਚ ਸੀਵਰੇਜ ਦੀ ਓਵਰਫਲੋਅ ਸਮੱਸਿਆ ਨੂੰ ਲੈ ਕੇ ਅੱਜ ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਉਜਾਗਰ ਕੀਤਾ। ਇਸ ਦੌਰਾਨ ਜੇ. ਐਸ. ਰਿਜ਼ੋਰਟ, ਮਾਲਹੋਤਰਾ ਕਲੋਨੀ ਦੀ 12 ਨੰਬਰ ਗਲੀ ਤੋਂ ਸਮਾਰਟ ਸਿਨੇਮਾ ਤੱਕ ਦੇ ਰਸਤੇ ਤੇ ਲਖਵਿੰਦਰਾ ਐਨਕਲੇਵ ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਵਿਚ ਸੀਵਰੇਜ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਨਜ਼ਰ ਆਈ। ਸਰਕਲ ਆਗੂ ਜਗਦੀਸ਼ ਚੰਦਰ ਕਾਜਲਾ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕਾਂ ਤੇ ਰਸਤਿਆਂ ’ਤੇ ਫੈਲ ਰਿਹਾ ਹੈ। ਗੰਦੇ ਪਾਣੀ ਵਿੱਚੋਂ ਆਉਂਦੀ ਬਦਬੂ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਮਿਲਣਾ ਚਾਹੀਦਾ ਹੈ, ਉੱਥੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਤੇ ਕਈ ਥਾਵਾਂ ’ਤੇ ਸਮੱਸਿਆ ਇੰਨੀ ਵਧ ਗਈ ਹੈ ਕਿ ਸਥਾਨਕ ਵਸਨੀਕਾਂ ਨੂੰ ਆਪਣੇ ਘਰਾਂ ਵਿਚ ਗੰਦਾ ਪਾਣੀ ਦਾਖ਼ਲ ਹੋਣ ਤੋਂ ਰੋਕਣ ਲਈ ਖੁਦ ਹੀ ਪ੍ਰਬੰਧ ਕਰਨੇ ਪਏ ਹਨ। ਲੋਕ ਆਪਣੇ ਪੱਧਰ ’ਤੇ ਗੰਦੇ ਪਾਣੀ ਨੂੰ ਘਰਾਂ ਤੋਂ ਦੂਰ ਰੱਖਣ ਲਈ ਉਪਰਾਲੇ ਕਰ ਰਹੇ ਹਨ, ਜਦਕਿ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕਰਨਾ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਦਾ ਤੁਰੰਤ ਨਿਰੀਖਣ ਕਰਵਾਇਆ ਜਾਵੇ, ਸੀਵਰੇਜ ਦੀਆਂ ਲਾਈਨਾਂ ਦੀ ਜਾਂਚ ਕੀਤੀ ਜਾਵੇ ਅਤੇ ਓਵਰਫਲੋਅ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ। ਇਸ ਮੌਕੇ ਭਾਜਪਾ ਆਗੂ ਹਿੰਮਤ ਸਿੰਘ ਗਿਰਨ, ਕੇਹਰ ਸਿੰਘ, ਪ੍ਰਦੀਪ ਕੁਮਾਰ, ਸੰਦੀਪ ਕੁਮਾਰ, ਸ਼ੰਕਰ ਦਾਸ, ਬਲਵੀਰ ਰਾਏ, ਅਮਰਪਾਲ, ਮੋਨਿਕਾ ਰਾਣੀ ਸਮੇਤ ਹੋਰ ਸਾਥੀ ਵੀ ਮੌਜੂਦ ਸਨ। ਟੀਮ ਨੇ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਾਹਮਣੇ ਲਿਆਂਦਾ ਅਤੇ ਪ੍ਰਸ਼ਾਸਨ ਤੋਂ ਜਲਦ ਕਾਰਵਾਈ ਦੀ ਮੰਗ ਕੀਤੀ।
ਪਿਛਲੀ ਖ਼ਬਰ ਰੂਪਨਗਰ ’ਚ 70ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਪੰਜਾਬ ਭਰ ਦੇ 650 ਦੇ ਕਰੀਬ ਸਕੂਲੀ ਨਿਸ਼ਾਨੇਬਾਜ਼... ਅਗਲੀ ਖ਼ਬਰ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਭੱਦਲ ਦੇ ਵਿਦਿਆਰਥੀਆਂ ਵਲੋਂ ਆਲਰਾਈਟ ਫਾਰਮਾਸਿਊਟੀਕਲ ਬੱਦੀ ਦਾ ਉਦਯੋਗਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।