31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਪਟਿਆਲਾ, 30 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਤਿੰਨ ਸਾਲ ਪਹਿਲਾਂ ਕੀਤੀ ਗਈ 4161 ਭਰਤੀ ਵਿੱਚੋਂ 253 ਅਧਿਆਪਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਟਰਮੀਨੇਟ ਕਰ ਦਿੱਤਾ ਗਿਆ ਹੈ, ਜਿੱਥੇ ਸਰਕਾਰ ਦੇ ਇਸ ਲੋਕ-ਵਿਰੋਧੀ ਅਤੇ ਅਧਿਆਪਕ-ਵਿਰੋਧੀ ਫੈਸਲੇ ਦੇ ਖ਼ਿਲਾਫ਼ ਪੂਰੇ ਪੰਜਾਬ ਵਿਚ ਭਾਰੀ ਰੋਸ ਦੀ ਲਹਿਰ ਹੈ। ਉੱਥੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਕੂਲ ਸਮੇਂ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਤੇ ਨਾਲ ਹੀ ਟਰਮੀਨੇਸ਼ਨ ਆਰਡਰਾਂ ਦੀਆਂ ਕਾਪੀਆਂ ਸਾੜੀਆਂ।

ਅਜੀਤ ਡੈਸਕ 31-10-2026
ਪਟਿਆਲਾ, 30 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਤਿੰਨ ਸਾਲ ਪਹਿਲਾਂ ਕੀਤੀ ਗਈ 4161 ਭਰਤੀ ਵਿੱਚੋਂ 253 ਅਧਿਆਪਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਟਰਮੀਨੇਟ ਕਰ ਦਿੱਤਾ ਗਿਆ ਹੈ, ਜਿੱਥੇ ਸਰਕਾਰ ਦੇ ਇਸ ਲੋਕ-ਵਿਰੋਧੀ ਅਤੇ ਅਧਿਆਪਕ-ਵਿਰੋਧੀ ਫੈਸਲੇ ਦੇ ਖ਼ਿਲਾਫ਼ ਪੂਰੇ ਪੰਜਾਬ ਵਿਚ ਭਾਰੀ ਰੋਸ ਦੀ ਲਹਿਰ ਹੈ। ਉੱਥੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਕੂਲ ਸਮੇਂ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਤੇ ਨਾਲ ਹੀ ਟਰਮੀਨੇਸ਼ਨ ਆਰਡਰਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਜੱਥੇਬੰਦੀਆਂ ਦੇ ਆਗੂਆਂ ਵਿਕਰਮਦੇਵ ਸਿੰਘ, ਪਰਮਜੀਤ ਸਿੰਘ, ਮਨੋਜ ਘਈ, ਜਗਤਾਰ ਸਿੰਘ ਜੱਗੀ, ਰਾਮਸ਼ਰਨ ਅਲੋਹਰਾ ਨੇ ਦੱਸਿਆ ਕਿ ਕੱਲ੍ਹ 29 ਅਕਤੂਬਰ ਨੂੰ ਪੰਜਾਬ ਸਰਕਾਰ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਜਿਸ ਰਾਹੀਂ 4161 ਭਰਤੀ ਤਹਿਤ ਨਿਯੁਕਤ ਹੋਏ ਕਰੀਬ ਸਾਢੇ ਤਿੰਨ ਸਾਲ ਤੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ 253 ਅਧਿਆਪਕਾਂ ਦੀਆਂ ਸੇਵਾਵਾਂ ਗੈਰ-ਕਾਨੂੰਨੀ ਤਰੀਕੇ ਨਾਲ ਖ਼ਤਮ ਕਰ ਦਿੱਤੀਆਂ ਗਈਆਂ। ਇਸ ਤਰ੍ਹਾਂ ਅਚਾਨਕ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਨਾਲ 253 ਪਰਿਵਾਰਾਂ ਦੀ ਰੋਜ਼ੀ-ਰੋਟੀ ਅਤੇ ਭਵਿੱਖ ਨੂੰ ਲੈ ਕੇ ਚਿੰਤਾ ਪੈਦਾ ਹੋ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਫ਼ੈਸਲੇ ’ਤੇ ਮੁੜ ਵਿਚਾਰ ਨਾ ਕੀਤਾ ਤਾਂ ਅਧਿਆਪਕਾਂ ਦਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਤਿੰਦਰ ਪਾਲ ਘੱਗਾ, ਗੁਰਪ੍ਰੀਤ ਨਾਭਾ, ਸੁਖਦੇਵ ਸਿੰਘ, ਸਤਪਾਲ ਸਮਾਣਵੀ, ਪਵਨ, ਸਾਦਿਕ ਮਹੁੰਮਦ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਕਾਲੀ, ਸੁਪਿੰਦਰ ਜੀਤ ਸ਼ਰਮਾ, ਹਿੰਮਤ ਸਿੰਘ, ਰਜਿੰਦਰ ਜਵੰਧਾ, ਲਾਲ ਸਿੰਘ ਅਧਿਆਪਕ ਆਗੂ ਹਾਜ਼ਰ ਹੋਏ।
ਪਿਛਲੀ ਖ਼ਬਰ ਪੰਜਾਬ ਅੰਦਰ ਨਸ਼ੇ ਅਤੇ ਅਰਾਜਕਤਾ ਦਾ ਬੋਲਬਾਲਾ, ਸਰਕਾਰ ਤੇ ਪੁਲਿਸ ਨਾਕਾਮ- ਸੁਨੀਲ ਜਾਖੜ ਅਗਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲੀ ‘ਆਪ’ ਸਰਕਾਰ ਫੇਲ੍ਹ ਸਾਬਤ ਹੋਈ- ਟੌਹੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।