31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ’ਚ ਖੇਡਾਂ ਨੂੰ ਮਿਲ ਰਿਹਾ ਨਵਾਂ ਹੁਲਾਰਾ- ਡਾ. ਬਲਬੀਰ ਸਿੰਘ

ਪਟਿਆਲਾ, 30 ਅਕਤੂਬਰ: (ਗੁਰਵਿੰਦਰ ਸਿੰਘ ਔਲਖ)- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਖਿਡਾਰੀ ਨਾਲ ਜਾਣ ਪਛਾਣ ਕਰਦੇ ਹੋਏ। ਅਜੀਤ ਤਸਵੀਰ 31-10-2026
ਪਟਿਆਲਾ, 30 ਅਕਤੂਬਰ: (ਗੁਰਵਿੰਦਰ ਸਿੰਘ ਔਲਖ)- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਸਹਿਯੋਗ, ਟੀਮ ਭਾਵਨਾ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਹ ਅੱਜ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਕਰਵਾਈ ਜਾ ਰਹੀ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਆਪਸੀ ਮੇਲ-ਮਿਲਾਪ ਤੇ ਖੇਡ ਭਾਵਨਾ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਵੱਡੇ ਪੱਧਰ ’ਤੇ ਚੈਂਪੀਅਨਸ਼ਿਪ ਕਰਵਾਉਣ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾ ਰਹੀ ਹੈ। ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਸ ਮੁਕਾਬਲੇ ਵਿਚ ਵੱਖ-ਵੱਖ ਸੂਬਿਆਂ ਦੀਆਂ 83 ਟੀਮਾਂ ਨੇ ਭਾਗ ਲੈਣ ਲਈ ਰਿਪੋਰਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਟੀਮਾਂ ਦੀ ਸ਼ਮੂਲੀਅਤ ਬਾਸਕਟਬਾਲ ਪ੍ਰਤੀ ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਨੂੰ ਦਰਸਾਉਂਦੀ ਹੈ। ਮੁਕਾਬਲਿਆਂ ਦੇ ਸ਼ੁਰੂਆਤੀ ਦੌਰ ਨਾਕਆਊਟ ਪ੍ਰਣਾਲੀ ਅਧੀਨ ਹੋਣਗੇ, ਜਦਕਿ ਆਖ਼ਰੀ ਚਾਰ ਟੀਮਾਂ ਲੀਗ ਮੈਚਾਂ ਰਾਹੀਂ ਆਪਣੀ ਅੰਤਿਮ ਸਥਿਤੀ ਤੈਅ ਕਰਨਗੀਆਂ। ਡਾ. ਗਿੱਲ ਨੇ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਚੈਂਪੀਅਨਸ਼ਿਪ ਸਿਰਫ਼ ਜਿੱਤ-ਹਾਰ ਤੱਕ ਸੀਮਤ ਨਹੀਂ, ਸਗੋਂ ਖਿਡਾਰੀਆਂ ਨੂੰ ਆਪਸੀ ਮੇਲ-ਮਿਲਾਪ ਅਤੇ ਖੇਡ ਸੱਭਿਆਚਾਰ ਨਾਲ ਜੋੜਨ ਦਾ ਵੀ ਅਹਿਮ ਮੌਕਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਾਰੀਆਂ ਟੀਮਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਪੰਜਾਬੀ ਮਾਹ ਦੌਰਾਨ ਸੂਬੇ ਭਰ ’ਚ ਹੋਣਗੇ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਅਗਲੀ ਖ਼ਬਰ ਪੰਜਾਬ ਅੰਦਰ ਨਸ਼ੇ ਅਤੇ ਅਰਾਜਕਤਾ ਦਾ ਬੋਲਬਾਲਾ, ਸਰਕਾਰ ਤੇ ਪੁਲਿਸ ਨਾਕਾਮ- ਸੁਨੀਲ ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।