31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਖ਼ਾਲਸਾ ਕਾਲਜ ਪਟਿਆਲਾ ਲਗਾਤਾਰ 18ਵੀਂ ਵਾਰ ਬਣਿਆ ਸਮੁੱਚਾ ਚੈਂਪੀਅਨ

ਪਟਿਆਲਾ, 30 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਦੇ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲੇ ਵਿਚ ਖਾਲਸਾ ਕਾਲਜ ਪਟਿਆਲਾ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਾ ਲੋਹਾ ਮਨਵਾਉਂਦਿਆਂ ਲਗਾਤਾਰ 18ਵੀਂ ਵਾਰ ਸਮੁੱਚੀ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਹਾਸਲ ਕੀਤਾ। ਕਾਲਜ ਨੇ ਵੱਖ-ਵੱਖ ਵਰਗਾਂ ਦੀਆਂ ਛੇ ਸਮੁੱਚੀਆਂ ਟਰਾਫ਼ੀਆਂ ਵਿਚੋਂ ਪੰਜ ਆਪਣੇ ਨਾਂ ਕਰਕੇ ਆਪਣੀ ਸਰਦਾਰੀ ਕਾਇਮ ਰੱਖੀ।

ਅਜੀਤ ਡੈਸਕ 31-10-2026
ਪਟਿਆਲਾ, 30 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਦੇ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲੇ ਵਿਚ ਖਾਲਸਾ ਕਾਲਜ ਪਟਿਆਲਾ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਾ ਲੋਹਾ ਮਨਵਾਉਂਦਿਆਂ ਲਗਾਤਾਰ 18ਵੀਂ ਵਾਰ ਸਮੁੱਚੀ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਹਾਸਲ ਕੀਤਾ। ਕਾਲਜ ਨੇ ਵੱਖ-ਵੱਖ ਵਰਗਾਂ ਦੀਆਂ ਛੇ ਸਮੁੱਚੀਆਂ ਟਰਾਫ਼ੀਆਂ ਵਿਚੋਂ ਪੰਜ ਆਪਣੇ ਨਾਂ ਕਰਕੇ ਆਪਣੀ ਸਰਦਾਰੀ ਕਾਇਮ ਰੱਖੀ। ਕਾਲਜ ਨੇ ਸਮੁੱਚੇ ਸੰਗੀਤ, ਥੀਏਟਰ, ਲੋਕ ਕਲਾਵਾਂ, ਲਲਿਤ ਕਲਾਵਾਂ ਅਤੇ ਨਾਚ ਦੇ ਵਰਗਾਂ ਵਿਚ ਜਿੱਤ ਦਰਜ ਕੀਤੀ। ਸਮੁੱਚੇ ਨਤੀਜਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਦੂਜਾ ਅਤੇ ਸਰਕਾਰੀ ਮਹਿੰਦਰਾ ਕਾਲਜ ਨੇ ਤੀਜਾ ਸਥਾਨ ਹਾਸਲ ਕੀਤਾ। ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਚੌਥੇ ਦਿਨ ਸਵੇਰ ਦੇ ਸੈਸ਼ਨ ਦੌਰਾਨ ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਸਾਬਕਾ ਨਿਰਦੇਸ਼ਕ ਡਾ. ਸਤੀਸ਼ ਕੁਮਾਰ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਚਾਰ ਰੋਜ਼ਾ ਮੇਲਾ ਯੁਵਕ ਭਲਾਈ ਵਿਭਾਗ ਦੇ ਨਿਰਦੇਸ਼ਕ ਡਾ. ਭੀਮ ਇੰਦਰ ਦੀ ਨਿੱਜੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਉਨ੍ਹਾਂ ਨੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਮੇਲੇ ਦੇ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਿੱਖਿਆ ਸੁਖਮਿੰਦਰ ਸਿੰਘ, ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਕੁਲਵਿੰਦਰ ਸਿੰਘ, ਕਾਲਜ ਗਵਰਨਿੰਗ ਬਾਡੀ ਦੇ ਵਧੀਕ ਸਕੱਤਰ ਸਾਧੂ ਸਿੰਘ ਖਲੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਡਾਇਰੈਕਟੋਰੇਟ ਦੇ ਡਿਪਟੀ ਡਾਇਰੈਕਟਰ ਡਾ. ਕਸ਼ਮੀਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਵੱਲੋਂ ਸਮੁੱਚੀ ਚੈਂਪੀਅਨਸ਼ਿਪ ਦੀ ਟਰਾਫ਼ੀ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਸੱਭਿਆਚਾਰਕ ਗਤੀਵਿਧੀਆਂ ਦੇ ਡੀਨ ਡਾ. ਹਰਵਿੰਦਰ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਗਈ। ਖਾਲਸਾ ਕਾਲਜ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਸਿੱਖਿਆ ਸੁਖਵਿੰਦਰ ਸਿੰਘ ਵੱਲੋਂ ਵੀ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਕਿਹਾ ਕਿ ਕਾਲਜ ਵਲੋਂ ਲਗਾਤਾਰ 18ਵੀਂ ਵਾਰ ਚੈਂਪੀਅਨਸ਼ਿਪ ਜਿੱਤਣਾ ਸਮੁੱਚੇ ਕਾਲਜ ਪਰਿਵਾਰ ਦੀ ਮਿਹਨਤ, ਲਗਨ ਅਤੇ ਸਾਂਝੇ ਯਤਨਾਂ ਦਾ ਨਤੀਜਾ ਹੈ। ਖਾਲਸਾ ਕਾਲਜ ਪਟਿਆਲਾ ਹਮੇਸ਼ਾ ਉੱਚ ਨੈਤਿਕ ਅਤੇ ਸੰਸਥਾਗਤ ਕਦਰਾਂ-ਕੀਮਤਾਂ ਦਾ ਧਾਰਨੀ ਰਿਹਾ ਹੈ ਤੇ ਵਿੱਦਿਅਕ ਖੇਤਰ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ, ਲੋਕ ਕਲਾਵਾਂ, ਥੀਏਟਰ ਅਤੇ ਨਾਚ ਦੇ ਖੇਤਰ ਵਿਚ ਵੀ ਮੱਲਾਂ ਮਾਰਦਾ ਆ ਰਿਹਾ ਹੈ। ਉਨ੍ਹਾਂ ਨੇ ਇਸ ਸਫ਼ਲਤਾ ਲਈ ਸਮੂਹ ਕਾਲਜ ਸਟਾਫ਼, ਵਿਦਿਆਰਥੀਆਂ, ਵੱਖ-ਵੱਖ ਕਮੇਟੀਆਂ ਦੇ ਕਨਵੀਨਰਾਂ ਤੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਮੇਲੇ ਵਿਚ ਯੋਗਦਾਨ ਪਾਉਣ ਵਾਲੇ ਸਟਾਫ਼ ਇੰਚਾਰਜਾਂ, ਟੀਮ ਕੋਚਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਵਿਚ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ, ਟੀਮ ਇੰਚਾਰਜਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲੇ `ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ’ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ’ਚ ਡਰ ਪੈਦਾ ਕੀਤਾ- ਵਿਜੇ ਇੰਦਰ ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।