31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੰਦੀਪ ਸਿੰਘ ਨੇ ਮੁੱਖ ਮੰਤਰੀ ਦੇ ਓ. ਐੱਸ. ਡੀ. ਘੁੰਮਣ ਨਾਲ ਕੀਤੀ ਮੁਲਾਕਾਤ

ਡਕਾਲਾ, 30 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਤੇ ਪਿੰਡ ਝੰਡੀ ਭੈਣੀ ਦੇ ਸਰਪੰਚ ਸੰਦੀਪ ਸਿੰਘ ਨੇ ਦੱਸਿਆ ਕਿ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐਸ.

ਅਜੀਤ ਡੈਸਕ 31-10-2026
ਡਕਾਲਾ, 30 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਤੇ ਪਿੰਡ ਝੰਡੀ ਭੈਣੀ ਦੇ ਸਰਪੰਚ ਸੰਦੀਪ ਸਿੰਘ ਨੇ ਦੱਸਿਆ ਕਿ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਨਵਲਦੀਪ ਅਤੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਟਾਊਨ ਪਲੈਨਿੰਗ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸੰਦੀਪ ਸਿੰਘ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਭਵਿੱਖ ਤੇ ਸੂਬੇ ਦੇ ਨਾਲ-ਨਾਲ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਤੇ ਤਰੱਕੀ ਦੇ ਬਿਹਤਰ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸੰਦੀਪ ਸਿੰਘ ਨੇ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਪੰਜਾਬ ਦੀ ਖੁਸ਼ਹਾਲੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ ਤੇ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਲੈ ਕੇ ਚੱਲਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਰੱਖੜਾ ਪੰਜਾਬ ਮੰਡੀ ਬੋਰਡ ਅਧੀਨ ਬਣ ਰਹੀ ਸੜਕ ਦਾ ਜਾਇਜ਼ਾ ਲੈਣ ਪਹੁੰਚੇ ਅਗਲੀ ਖ਼ਬਰ ਪੈਨਸ਼ਨ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ 2 ਤੋਂ 20 ਨਵੰਬਰ ਤੱਕ ਲੱਗੇਗਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।