31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੁਖਵਿੰਦਰ ਸਿੰਘ ਰੱਖੜਾ ਪੰਜਾਬ ਮੰਡੀ ਬੋਰਡ ਅਧੀਨ ਬਣ ਰਹੀ ਸੜਕ ਦਾ ਜਾਇਜ਼ਾ ਲੈਣ ਪਹੁੰਚੇ

ਡਕਾਲਾ, 30 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਮੰਡੀ ਬੋਰਡ ਦੇ ਅਧੀਨ ਬਣ ਰਹੀ ਕੱਲਰ ਭੈਣੀ ਤੋਂ ਹੁੰਦੀ ਹੋਈ ਚੀਕਾ ਰੋਡ ਨਾਲ ਜੁੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਸੁਖਵਿੰਦਰ ਸਿੰਘ ਰੱਖੜਾ ਮੌਕੇ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਤੇ ਕੰਮ ਸਬੰਧੀ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 31-10-2026
ਡਕਾਲਾ, 30 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਮੰਡੀ ਬੋਰਡ ਦੇ ਅਧੀਨ ਬਣ ਰਹੀ ਕੱਲਰ ਭੈਣੀ ਤੋਂ ਹੁੰਦੀ ਹੋਈ ਚੀਕਾ ਰੋਡ ਨਾਲ ਜੁੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਸੁਖਵਿੰਦਰ ਸਿੰਘ ਰੱਖੜਾ ਮੌਕੇ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਤੇ ਕੰਮ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਸਾਰੇ ਪਿੰਡਾਂ ਵਿਚ ਵੱਡੇ ਪੱਧਰ ’ਤੇ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਦੇ ਕੰਮ ਚੱਲ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਆਵਾਜਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ ਅਤੇ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੜਕਾਂ ਦਾ ਵਧੀਆ ਨਿਰਮਾਣ ਇਲਾਕੇ ਦੇ ਵਿਕਾਸ ਲਈ ਅਹਿਮ ਹੈ। ਕੱਲਰ ਭੈਣੀ ਤੋਂ ਚੀਕਾ ਰੋਡ ਤੱਕ ਬਣ ਰਹੀ ਇਸ ਸੜਕ ਨਾਲ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਚੀਕਾ ਰੋਡ ਨਾਲ ਸੰਪਰਕ ਵੀ ਆਸਾਨ ਹੋਵੇਗਾ। ਉਨ੍ਹਾਂ ਸੜਕ ਦੇ ਨਿਰਮਾਣ ਕਾਰਜ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਗੱਲ ਵੀ ਆਖੀ। ਇਸ ਮੌਕੇ ਹਲਕਾ ਯੂਥ ਪ੍ਰਧਾਨ ਸੰਦੀਪ ਸਿੰਘ, ਬਲਾਕ ਸੰਮਤੀ ਚੇਅਰਮੈਨ ਪਟਿਆਲਾ ਮਨਿੰਦਰ ਸਿੰਘ, ਹਰਕਿੰਦਰ ਸਿੰਘ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਹਰਜੀਤ ਸਿੰਘ ਕੱਲਰ ਭੈਣੀ, ਅਮਰਦੀਪ ਸਿੰਘ ਸਰਪੰਚ ਡਕਾਲਾ, ਲਖਵੀਰ ਸਿੰਘ ਕੱਲਰ ਭੈਣੀ, ਰਣਧੀਰ ਸਿੰਘ ਕੱਲਰ ਭੈਣੀ, ਸੂਬਾ ਖਾਨ ਕੱਲਰ ਭੈਣੀ ਤੇ ਜਰਨੈਲ ਸਿੰਘ ਕੱਲਰ ਭੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਸੰਦੀਪ ਸਿੰਘ ਨੇ ਮੁੱਖ ਮੰਤਰੀ ਦੇ ਓ. ਐੱਸ. ਡੀ. ਘੁੰਮਣ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।