ਸੁਰਜੀਤ ਸਿੰਘ ਰੱਖੜਾ ਵਲੋਂ ਚੂਹੜਪੁਰ ਕਲਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ
ਪਟਿਆਲਾ, 31 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਪਿੰਡ ਚੂਹੜਪੁਰ ਕਲਾਂ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ।
ਪਟਿਆਲਾ, 31 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਪਿੰਡ ਚੂਹੜਪੁਰ ਕਲਾਂ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਸ. ਰੱਖੜਾ ਨੇ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖ਼ਾਰਨ ਤੇ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਬਿਹਤਰ ਮੌਕੇ ਪ੍ਰਦਾਨ ਕਰੇਗਾ। ਪਿੰਡਾਂ ਵਿਚ ਖੇਡ ਸਹੂਲਤਾਂ ਦਾ ਵਿਕਾਸ ਹੋਣ ਨਾਲ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੁੜਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਤੇ ਮਿਹਨਤ ਕਰਨ ਦੀ ਲਗਨ ਵੀ ਪੈਦਾ ਕਰਦੀਆਂ ਹਨ। ਇਸ ਲਈ ਪਿੰਡ ਪੱਧਰ ’ਤੇ ਖੇਡਾਂ ਦਾ ਢਾਂਚਾ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਹਲਕਾ ਸਮਾਣਾ ਦੇ ਪਿੰਡਾਂ ਵਿਚ ਖੇਡ ਸਹੂਲਤਾਂ ਦੇ ਵਿਕਾਸ ਲਈ ਵੀ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਖੇਡ ਮੈਦਾਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਮਾਨ ਸਰਕਾਰ ਅਤੇ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕੀਤਾ। ਇਸ ਮੌਕੇ ਜਗਰੂਪ ਸਿੰਘ ਫਤਿਹਪੁਰ, ਸਰਪੰਚ ਰਜਿੰਦਰ ਸਿੰਘ ਰਾਜੂ, ਬਲਵਿੰਦਰ ਵਾਲੀਆ, ਪਿੰਦੀ ਵਾਲੀਆ, ਪ੍ਰਧਾਨ ਗੁਰਜੀਤ ਸਿੰਘ, ਪੰਚ ਗੁਰਦੀਪ ਸਿੰਘ, ਸਾਬਕਾ ਪੰਚ ਸ਼ੇਰ ਸਿੰਘ, ਕਰਮਜੀਤ ਸਿੰਘ, ਬੰਤ ਸਿੰਘ ਤੇ ‘ਆਪ’ ਵਰਕਰਾਂ ਸਮੇਤ ਪਿੰਡ ਵਾਸੀ ਮੌਜੂਦ ਸਨ।